ਚੰਡੀਗੜ੍ਹ: ਪੰਜਾਬ ਵਿਚ (Corona)ਕੋਰੋਨਾ ਮਾਮਲੇ ਵਧਣ ਕਰਕੇ ਪੰਜਾਬ ਸਰਕਾਰ ਨੇ ਅਹਿਮ ਫੈਸਲੇ ਲਏ ਹਨ। ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਤਹਿਤ ਲੋਕਾਂ ਦੀ ਚਿੰਤਾਵਾਂ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਤਿਆਰੀਆਂ ਦੇ ਹੁਕਮ ਦਿੱਤੇ।ਪੰਜਾਬ ਸਰਕਾਰ ਕੋਰੋਨਾ ਮਹਾਮਾਰੀ ਵਿਚ ਅਨਾਥ ਬੱਚਿਆਂ ਦੇ ਨਾਲ-ਨਾਲ ਕਮਾਈ ਕਰਨ ਵਾਲਾ ਮੈਂਬਰ ਗੁਆਉਣ ਵਾਲੇ ਪਰਿਵਾਰਾਂ ਲਈ ਗ੍ਰੈਜੂਏਸ਼ਨ ਪੱਧਰ ਤਕ ਮੁਫਤ ਸਿੱਖਿਆ ਪ੍ਰਦਾਨ ਕਰੇਗੀ।
ਪੰਜਾਬ ਸਰਕਾਰ ਨੇ ਕੀਤੇ ਵੱਡੇ ਐਲਾਨ---
1. ਸੋਸ਼ਲ ਸਿਕਿਓਰਿਟੀ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਪ੍ਰਦਾਨ ਕਰੇਗੀ।
2. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰੁਜ਼ਗਾਰ ਕਾਰੋਬਾਰ ਮਿਸ਼ਨ ਤਹਿਤ ਯੋਗ ਨੌਕਰੀ ਲੱਭਣ ਵਿੱਚ ਪ੍ਰਭਾਵਤ ਪਰਿਵਾਰਕ ਮੈਂਬਰਾਂ ਦੀ ਮਦਦ ਕਰੇਗੀ।
3. ਕੋਵਿਡ ਨਾਲ ਨਜਿੱਠਣ ਤੇ ਖਾਸ ਕਰਕੇ ਬੱਚਿਆਂ ਦੇ ਸੰਦਰਭ ’ਚ ਸੂਬੇ ’ਚ ਸਾਰੇ ਮੈਡੀਕਲ ਅਫਸਰਾਂ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। 4.ਪੇਂਡੂ ਇਲਾਕਿਆਂ ’ਚ ਕਰੋਨਾ ਦੇ ਪੈਰ ਪਸਾਰਨ ਉਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਰਾਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
5--ਸਰਕਾਰ ਇਸ ਮਹਾਮਾਰੀ ਵਿੱਚ ਆਪਣੇ ਮਾਪਿਆਂ ਅਤੇ ਕਮਾਈ ਵਾਲੇ ਮੈਂਬਰ ਨੂੰ ਗੁਆਉਣ ਵਾਲੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਅਜਿਹੇ ਬੱਚਿਆਂ ਲਈ ਸਰਕਾਰੀ ਅਦਾਰਿਆਂ ਵਿੱਚ ਮੁਫਤ ਸਿੱਖਿਆ ਨੂੰ ਯਕੀਨੀ ਬਣਾਏਗੀ।
6- ਪੁਲਿਸ ਵਿਭਾਗ ਨੂੰ ਦਿਹਾਤੀ ਪੁਲੀਸ ਅਫਸਰਾਂ ਰਾਹੀਂ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
7--ਮੁੱਖ ਮੰਤਰੀ ਨੇ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ ਸਖਤ ਕਰਵਾਈ ਕਰਨ ਦੇ ਹੁਕਮ ਦਿੱਤੇ।
Beginning July 1, 2021, the Punjab government will provide Rs 1500 per month as social security pension, along with free education up to graduation, for all those children orphaned in the #COVID19 pandemic, as well as families that have lost their breadwinning member: Punjab CMO pic.twitter.com/hMcprwS1eD
— ANI (@ANI) May 20, 2021
8--ਉਨ੍ਹਾਂ ਕਿਸੇ ਵੀ ਹਾਲਾਤ ਨਾਲ ਨਜਿੱਠਣ ਤੇ ਆਕਸੀਜਨ ਦੀ ਘਾਟ ਕਾਰਨ ਕਿਸੇ ਹਾਦਸੇ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਉਤੇ ਤਸੱਲੀ ਪ੍ਰਗਟਾਈ।
9-ਪ੍ਰਭਾਵਿਤ ਵਿਅਕਤੀ ਅਸ਼ੀਰਵਾਦ ਯੋਜਨਾ ਦੇ ਤਹਿਤ 51000 ਰੁਪਏ ਦੀ ਗ੍ਰਾਂਟ ਲਈ ਵੀ ਯੋਗ ਹੋਣਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jasprit Bumrah: भारतीय गेंदबाज़ जसप्रित बुमरा ने टेस्ट रैंकिंग में किया शानदार प्रदर्शन, Ashwin की बराबरी कर रचा इतिहास!
Delhi Parliament : दिल्ली संसद के बाहर आत्महत्या की कोशिश; शख्स ने खुद को लगाई आग
Uttarakhand Accident News: दर्दनाक हादसा! खाई में गिरी यात्रियों से भरी बस, बचाव अभियान जारी