LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਲਾ ਦਿਵਸ ਨੂੰ ਪੰਜਾਬ ਵਿਚ ਮਿਲਿਆ ਭਰਵਾਂ ਹੁੰਗਾਰਾ, ਵੇਖੋ ਵੱਖ-ਵੱਖ ਸੂਬਿਆਂ ਦੀਆਂ ਤਸਵੀਰਾਂ

frmer protest blck

ਚੰਡੀਗੜ੍ਹ: ਖੇਤੀ ਕਾਨੂੰਨਾਂ (Farm law)ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਕਿਸਾਨ ਧਰਨਾ ਦੇ ਰਹੇ ਹਨ।  ਇਸ ਵਿਚਾਲੇ ਅੱਜ 6 ਮਹੀਨੇ ਪੂਰੇ ਹੋਣ 'ਤੇ  ਸੰਘਰਸ਼ ਕਰ ਰਹੇ (Farmers) ਕਿਸਾਨ ਅੱਜ ਕਾਲਾ ਦਿਵਸ ਮਨਾਉਣਗੇ। ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਪੰਜਾਬ ਵਿਚ ਵੀ ਕਿਸਾਨ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਆਪਣੇ ਘਰਾਂ 'ਤੇ (Black day) ਕਾਲੇ ਝੰਡੇ ਲਹਿਰਾ ਰਹੇ ਹਨ। ਉਧਰ ਲੋਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਵੀ ਵੱਡੇ ਪੱਧਰ 'ਤੇ ਖੇਤੀ ਕਾਨੂੰਨਾਂ ਵਿਰੁੱਧ ਅੱਜ ਰੋਸ ਪ੍ਰਗਟਾਇਆ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਪੰਜਾਬ ਦੇ ਵੱਖ ਵੱਖ ਸੂਬਿਆਂ ਵਿਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। 

ਵੇਖੋ ਸੂਬਿਆਂ ਵਿਚ ਕਾਲਾ ਦਿਵਸ ਦਾ ਅਸਰ

1..ਸ੍ਰੀ ਮੁਕਤਸਰ ਸਾਹਿਬ ਵਿਚ ਕਾਲਾ ਦਿਵਸ 
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਛੇ ਮਹੀਨਿਆਂ ਤੋਂ ਦਿੱਲੀ ਵਿਖੇ ਕਿਸਾਨ ਮੋਰਚੇ 'ਤੇ ਬੈਠੇ ਹਨ ਅਤੇ ਅੱਜ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ।  ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। 

2. ਸ਼੍ਰੋਮਣੀ ਅਕਾਲੀ ਦਲ ਕਿਸਾਨੀ ਸੰਘਰਸ਼ ਦੇ ਛੇ ਮਹੀਨੇ ਪੂਰੇ ਹੋਣ ਤੇ ਛੱਬੀ ਮਈ ਨੂੰ ਕਾਲੇ ਝੰਡੇ ਲਾ ਕੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰੇਗਾ ਅਤੇ ਕਿਸਾਨਾਂ ਦਾ ਸਮਰਥਨ ਕੀਤਾ ਇਸ ਸਬੰਧੀ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਛੇ ਮਹੀਨੇ ਕਿਸਾਨੀ ਸੰਘਰਸ਼ ਦੇ ਪੂਰੇ ਹੋਣ ਤੇ ਅਤੇ ਛੱਬੀ ਮਈ ਨੂੰ ਕਾਲਾ ਦਿਵਸ ਮਨਾਏ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰਾ ਸਹਿਯੋਗ ਦੇਣਗੇ

 ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸੱਤ ਸਾਲ ਪੂਰੇ ਹੋਣ ਦੇ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਨੂੰ ਤੋਹਫ਼ਾ ਦਿੱਤਾ ਜਾਵੇ ਅਤੇ ਕਿਸਾਨੀ ਕਿਨਾਰੇ ਤੇ ਲਗਾਇਆ ਜਾਵੇ  ਅਤੇ ਕਿਸਾਨਾਂ ਵੱਲੋਂ ਲਿਖੀ ਗਈ ਚਿੱਠੀ  ਤੇ ਹਾਂ ਪੱਖੀ ਜਵਾਬ ਦਿੱਤਾ ਜਾਵੇ। 

3. ਫਿਰੋਜ਼ਪੁਰ ਵਿੱਚ ਵੀ ਦਿਖਿਆ ਕਾਲਾ ਦਿਵਸ ਦਾ ਅਸਰ 
ਫਿਰੋਜ਼ਪੁਰ ਵਿੱਚ ਅੱਜ ਕਾਲੇ ਦਿਵਸ ਨੂੰ ਕਿਸਾਨਾਂ ਦੀ ਤਰਫੋਂ ਕਾਲੇ ਝੰਡੇ ਫੜਕੇ ਕਾਲਾ ਦਿਵਸ ਮਨਾਇਆ ਜਾਵੇਗਾ। ਕਿਸਾਨ ਪਿਛਲੇ 6 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀ ਸਰਹੱਦ ‘ਤੇ ਬੈਠੇ ਹਨ। ਫਿਰੋਜ਼ਪੁਰ ਵਿੱਚ ਸ਼ਹੀਦ ਉਧਮ ਸਿੰਘ ਚੌਕ 'ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

4. ਸੁਲਤਾਨਪੁਰ ਲੋਧੀ 'ਚ ਕਾਲਾ ਦਿਵਸ 
ਸੁਲਤਾਨਪੁਰ ਲੋਧੀ ਦੇ ਸਮੁੱਚੇ ਪਿੰਡਾਂ ਵਿਚ ਲੋਕਾਂ ਨੇ ਆਪਣੇ ਘਰਾਂ, ਦੁਕਾਨਾਂ, ਕਾਰੋਬਾਰ ਅਦਾਰਿਆਂ ਤੇ ਵਹੀਕਲਾਂ 'ਤੇ ਕਾਲੇ ਝੰਡੇ ਲਹਿਰਾ ਕੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਰੋਸ ਪ੍ਰਗਟ ਕੀਤਾ।

ਇਹ ਵੀ ਪੜੋ: ਖੇਤੀ ਕਾਨੂੰਨਾਂ ਖਿਲਾਫ਼ 6 ਮਹੀਨੇ ਹੋਏ ਮੁਕੰਮਲ, ਕਿਸਾਨਾਂ ਲਈ ਅੱਜ ਵੱਡਾ ਦਿਨ

In The Market