LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਵੱਲੋਂ ਪੰਜਾਬ ਪੁਲਿਸ ਅਤੇ PFTAA ਦੁਆਰਾ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ

cmjal000253

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪੀ.ਐਫ.ਟੀ.ਏ.ਏ. ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਦੀ ਗੱਲ ਕਰੀਏ ਤਾਂ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਪੁਲਿਸ ਦੀ ਡਿਊਟੀ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰ ਲਈ ਸਮਾਂ ਨਹੀਂ ਕੱਢ ਪਾਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ ‘ਤੇ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

In The Market