LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Jalandhar Lok Sabha Bypoll : ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਬਣੇ ਕੈਂਪੇਨ ਕਮੇਟੀ ਦੇ ਚੇਅਰਮੈਨ

rana 12

ਚੰਡੀਗੜ੍ਹ: ਜਲੰਧਰ ਜ਼ਿਮਨੀ ਚੋਣ (Jalandhar by-election) ਨੂੰ ਲੈ ਕੇ ਪੰਜਾਬ ਦੀਆਂ ਸਿਆਸੀਆਂ ਧਿਰਾਂ ਵਿੱਚ ਸਿਆਸਤ ਗਰਮਾਈ ਹੋਈ ਹੈ। ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring)  ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਹੈ। ਰਾਜਾ ਵੜਿੰਗ ਨੇ ਕਪੂਰਥਲਾ ਤੋਂ ਪਾਰਟੀ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਟਵੀਟ ਕਰ ਦਿੱਤੀ ਜਾਣਕਾਰੀ 

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਇਹ ਸੀਟ ਕਾਂਗਰਸੀ ਸਾਂਸਦ ਸੰਤੋਖ ਚੌਧਰੀ ਦੀ ਮੌਤ ਮਗਰੋਂ ਖਾਲੀ ਹੋਈ ਸੀ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੇ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਲਗਾਇਆ 

ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਜ਼ਿਮਨੀ ਚੋਣ ਲਈ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਪਾਰਟੀ ਨੇ  9 ਵਿਧਾਨ ਸਭਾ ਹਲਕਿਆਂ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ (ਪੱਛਮੀ), ਜਲੰਧਰ (ਕੇਂਦਰੀ), ਜਲੰਧਰ (ਉੱਤਰੀ), ਜਲੰਧਰ ਲਈ ਕਈ ਆਗੂਆਂ ਅਤੇ ਸਾਬਕਾ ਵਿਧਾਇਕਾਂ ਨੂੰ ਇੰਚਾਰਜ ਅਤੇ ਸਹਿ-ਇੰਚਾਰਜ ਵਜੋਂ ਨਾਮਜ਼ਦ ਕੀਤਾ ਸੀ। ਜ਼ਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਨਹੀਂ ਹੋਇਆ।

ਇਹ ਵੀ ਪੜ੍ਹੋ: ਲੁਧਿਆਣਾ 'ਚ ਅਫੀਮ ਦੀ ਖੇਤੀ ਕਰਨ ਵਾਲਾ ਕਾਬੂ

In The Market