LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਵੱਲੋਂ ਖੋਲ੍ਹੇ ਨਵੇਂ ਮੋਰਚੇ ਦਾ ਦੇਸ਼ ਭਰ 'ਚ ਮਿਲਿਆ ਭਰਵਾਂ ਹੁੰਗਾਰਾ, ਵੇਖੋ LIVE ਤਸਵੀਰਾਂ

web

ਚੰਡੀਗੜ੍ਹ:  ਆਏ ਦਿਨ ਪੈਟਰੋਲ ਡੀਜਲ ਦੀਆਂ ਕੀਮਤਾਂ (petrol and diesel prices) ਲਗਾਤਾਰ ਵੱਧ ਰਹੀਆਂ ਹਨ।  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ (petrol and diesel prices) ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨ ਸੜਕਾਂ ’ਤੇ ਹਨ।

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਕਿਸਾਨ ਵਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲੀ ਗੈਸ ਸਿਲੰਡਰਾਂ ਨਾਲ ਸੜਕਾਂ ਦੇ ਕੰਢੇ ਪ੍ਰਦਰਸ਼ਨ ਕੀਤੇ।

ਇਸ ਵਿਚਾਲੇ ਕਿਸਾਨਾਂ ਦੇ ਵੱਲੋਂ ਵੱਧ ਰਹੀ ਮਹਿੰਗਾਈ ਦੇ ਖਿਲ਼ਾਫ  ਕਿਸਾਨਾਂ ਨੇ ਮੋਰਚਾ (Kisan morcha) ਖੋਲ੍ਹਿਆ ਹੈ। ਕਿਸਾਨ ਵੱਖ -ਵੱਖ ਥਾਵਾਂ 'ਤੇ ਕੇਂਦਰ ਸਰਕਾਰ ਦੇ ਖਿਲ਼ਾਫ ਪ੍ਰਦਰਸ਼ਨ ਕਰ ਰਹੇ ਹਨ।

ਵੇਖੋ LIVE ਤਸਵੀਰਾਂ 

ਸਰਕਾਰ ਦਾ ਮਹਿੰਗਾਈ ਤੇ ਕੋਈ ਕੰਟਰੋਲ ਨਹੀਂ ਹੈ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਅਪਣੇ ਵਾਹਨ ਸੜਕਾਂ ਤੇ ਖੜੇ ਕਰਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।  

ਕਿਸਾਨਾਂ ਦੇ ਵੱਲੋਂ ਅਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ਦੀ ਇਕ ਸਾਈਡ ਤੇ ਅਪਣੇ ਟਰੈਕਟਰ ਅਤੇ ਨਿੱਜੀ ਵਾਹਨ ਖੜੇ ਕਰਕੇ ਕੇਂਦਰ ਸਕਰਾਰ ਦੇ ਖਿਲ਼ਾਫ ਪ੍ਰਦਰਸ਼ਨ ਕੀਤਾ ਗਿਆ ਹੈ। 

ਅੱਜ ਕਿਸਾਨ ਸੜਕ ਦੇ ਆਲ਼ੇ ਦੁਆਲੇ ਵਾਹਨਾਂ ਨੂੰ ਵੱਖ ਵੱਖ ਥਾਂ ਖਿਲਾਰ ਕੇ ਅਤੇ ਖਾਲੀ ਗੈਸ ਸਿਲੰਡਰਾਂ ਨੂੰ ਫਾਂਸੀ ਲਗਾ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  

ਇਸ ਸਬੰਧੀ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਲੋਕਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਜੇਬ ਤੋਂ ਬਾਹਰ ਹੋ ਗਿਆ ਹੈ। ਕਿਸਾਨਾਂ ਵੱਲੋਂ ਸੜਕਾਂ ਦੇ ਉੱਪਰ ਸਿਲੰਡਰ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

ਦੂਜੇ ਪਾਸੇ ਗੈਸ ਸਿਲੰਡਰਾਂ ਦੀ ਕੀਮਤ ਵੱਧ ਰਹੀ ਹੈ। ਇਸ ਮੌਕੇ ਕਿਸਾਨ ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਤੇ ਹਰ ਵਰਗ ਦੇ ਲੋਕ ਸ਼ਾਮਲ ਸਨ।

ਕਿਸਾਨ ਵਾਹਨ ਸੜਕ ਕਿਨਾਰਿਆਂ ’ਤੇ ਖੜ੍ਹੇ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨ ਤਾਂ ਜੋ ਸੁੱਤੀ ਸਰਕਾਰ ਨੂੰ ਜਗਾਇਆ ਜਾ ਸਕੇ।

 

In The Market