LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਵਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸੋਮ ਪ੍ਰਕਾਸ਼ ਦਾ ਵਿਰੋਧ 

mukerian farmers

ਮੁਕੇਰੀਆਂ  (ਇੰਟ.)- 3 ਖੇਤੀਬਾੜੀ ਕਾਨੂੰਨਾਂ (3 Agriculture law) ਨੂੰ ਲੈ ਕੇ ਭਾਜਪਾ ਆਗੂਆਂ (Bjp Leader) ਦਾ ਕਿਸਾਨਾਂ  (Farmers) ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਵਿਰੋਧ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਮੁਕੇਰੀਆਂ 'ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (BJP president Ashwani Sharma) ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (Union Minister of State Som Prakash) ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਤਿੰਨ ਕਾਲੇ ਕਾਨੂੰਨਾਂ  (Three black laws) ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

Punjab BJP Chief on Party's Future in the State, Infighting and Upcoming  Polls

read this-ਮਕਬੂਜ਼ਾ ਕਸ਼ਮੀਰ 'ਚ ਹੋਈਆਂ ਚੋਣਾਂ : ਭਾਰੀ ਹਿੰਸਾ ਅਤੇ ਹੰਗਾਮੇ ਵਿਚਾਲੇ ਇਮਰਾਨ ਦੀ ਪਾਰਟੀ ਨੂੰ ਮਿਲੀ ਜਿੱਤ

ਇਸ ਮੌਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਦੌਰਾਨ ਕਿਸਾਨਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤਕ ਭਾਜਪਾ ਆਗੂਆਂ ਨੂੰ ਪੰਜਾਬ ਵਿਚ ਨਾ ਮੀਟਿੰਗਾਂ ਕਰਨ ਦਿੱਤੀਆਂ ਜਾਣਗੀਆਂ ਅਤੇ ਨਾ ਹੀ ਪਿੰਡਾਂ 'ਚ ਵੜਨ ਦਿੱਤਾ ਜਾਵੇਗਾ।

Farmers try to gherao Union minister Som Parkash in Hoshiarpur - Hindustan  Times

read this- SC ਨੇ ਭਿਖਾਰੀਆਂ ਤੇ ਬੇਸਹਾਰਾ ਲੋਕਾਂ ਦੇ ਮੁੜਵਸੇਬੇ ਤੇ ਵੈਕਸੀਨੇਸ਼ਨ ਲਈ ਦਾਇਰ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਹੁਸ਼ਿਆਰਪੁਰ ਵਿਖੇ ਮੰਤਰੀ ਸੋਮ ਪ੍ਰਕਾਸ਼ ਦਾ ਵਿਰੋਧ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ।

 

In The Market