LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਜਲੀ ਕੱਟਾਂ 'ਤੇ ਕਿਸਾਨਾਂ ਦਾ ਹੱਲਾ ਬੋਲ, ਜਲੰਧਰ-ਲੁਧਿਆਣਾ ਹਾਈਵੇਅ ਕੀਤਾ ਜਾਮ

11o11

ਚੰਡੀਗੜ੍ਹ: ਪੰਜਾਬ ਵਿਚ ਬਿਜਲੀ ਦੇ ਲੱਗ ਰਹੇ ਕੱਟਾਂ ਖ਼ਿਲਾਫ਼ ਕਿਸਾਨ ਸੰਗਠਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਅੱਜ ਪਰਾਗਪੁਰ ਚੂੰਗੀ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਨੇੜੇ ਦੇ ਪਿੰਡਾਂ ਤੋਂ ਕਿਸਾਨ ਟਰੈਕਟਰ-ਟਰਾਲੀਆਂ ’ਤੇ ਇਥੇ ਆਏ ਅਤੇ ਟ੍ਰੈਫਿਕ ਨੂੰ ਜਾਮ ਕੀਤਾ। ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਲੋਕਾਂ ਦੇ ਕੋਲ 10 ਵਜੇ ਤੋਂ ਪਹਿਲਾਂ ਪਰਾਗਪੁਰ ਕ੍ਰਾਸ ਕਰਨ ਦਾ ਬਦਲ ਸੀ। 

Also Read: ਮੇਘਾਲਿਆ 'ਚ ਸਿੱਖ ਪਰਿਵਾਰਾਂ 'ਤੇ ਉਜਾੜੇ ਦੀ ਤਲਵਾਰ, ਸ੍ਰੀ ਅਕਾਲ ਤਖਤ ਜਥੇਦਾਰ ਵਲੋਂ ਸਖਤ ਸ਼ਬਦਾਂ 'ਚ ਨਿਖੇਧੀ

ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰਨ ’ਤੇ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਟ੍ਰੈਫਿਕ ਜਾਮ ਕਿੰਨੇ ਵਜੇ ਤੱਕ ਰਹੇਗਾ। ਇਸ ਦੌਰਾਨ ਭਾਰਤੀ ਕਿਸਾਨ ਰਾਜੇਵਾਲ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਸ਼ਕਤੀ ਸਦਨ ਦੇ ਬਾਹਰ ਧਰਨਾ ਲਗਾ ਕੇ ਚੀਫ਼ ਇੰਜੀਨੀਅਰ ਨੂੰ ਇਕ ਮੈਮੋਰੰਡਮ ਵੀ ਦਿੱਤਾ ਹੈ।

Also Read: ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਜਾਰੀ, ਕੋਲਾ ਸੰਕਟ ਸਣੇ ਕਈ ਮੁੱਦੇ ਜਾ ਰਹੇ ਵਿਚਾਰੇ

ਜ਼ਿਕਰਯੋਗ ਹੈ ਕਿ ਸ਼ਨੀਵਾਰ ਤੋਂ ਸ਼ੁਰੂ ਹੋਇਆ ਬਿਜਲੀ ਕੱਟਾਂ ਦਾ ਸਿਲਸਿਲਾ ਐਤਵਾਰ ਛੁੱਟੀ ਵਾਲੇ ਦਿਨ ਵੀ ਜਾਰੀ ਰਿਹਾ। ਵਧੇਰੇ ਇੰਡਸਟਰੀ ਬੰਦ ਹੋਣ ਕਾਰਨ ਸਵੇਰ ਸਮੇਂ ਕੱਟ ਨਹੀਂ ਲਾਏ ਗਏ ਪਰ ਸ਼ਾਮ ਨੂੰ ਜਿਵੇਂ ਹੀ ਬਿਜਲੀ ਦੀ ਮੰਗ ’ਚ ਵਾਧਾ ਦਰਜ ਹੋਇਆ, ਲੋਕਾਂ ’ਤੇ ਬਿਜਲੀ ਕੱਟਾਂ ਦੀ ਮਾਰ ਪੈ ਗਈ।

Also Read: ਫਾਜ਼ਿਲਕਾ: ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ 'ਤੇ ਜਾਨਲੇਵਾ ਹਮਲਾ, ਕੀਤੀ ਫਾਇਰਿੰਗ

In The Market