LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Hoshiarpur News: ਮੈਰਿਜ ਪੈਲੇਸ ਵਿੱਚ ਹਥਿਆਰ ਲੈ ਕੇ ਜਾਣ ਉੱਤੇ ਪਾਬੰਦੀ

marriage 236589

ਹੁਸ਼ਿਆਰਪੁਰ :  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਸੇ ਤਰ੍ਹਾਂ ਜਾਰੀ ਕੀਤੇ ਇਕ ਹੋਰ ਹੁਕਮ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।    
ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ।
 ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।    
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
 ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ਧਾਰ ਟਕੂਏ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।
   ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਸਾਰੇ ਹੁਕਮ 8 ਨਵੰਬਰ 2023 ਤੱਕ ਲਾਗੂ ਰਹਿਣਗੇ।          

In The Market