ਹੁਸ਼ਿਆਰਪੁਰ: ਪੰਜਾਬ ਵਿਚ (Road accident) ਸੜਕ ਹਾਦਸਿਆਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਭਿਆਨਕ ਸੜਕ ਹਾਦਸੇ ਵਿੱਚ ਦੋ ਮੌਤਾਂ ਹੋ ਗਈਆਂ। ਇਹ ਹਾਦਸਾ (Hoshiarpur) ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਪਿੰਡ ਡਵਿੱਡਾ ਰਹਿਣਾ ਨਜ਼ਦੀਕ ਆਲਟੋ ਕਾਰ ਨਾਲ ਵਾਪਰਿਆ। ਹਦਾਸਾ ਇੰਨਾ ਭਿਆਨਕ ਸੀ ਕਿ ਛੇ ਮਹੀਨਿਆਂ ਦੀ ਬੱਚੀ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ ਸੜਕ ਹਾਦਸੇ ਵਿੱਚ ਇੱਕ ਬੱਚੀ ਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਅਲਟੋ ਕਾਰ ਵਿੱਚ ਮਾਂ ਦੀ ਗੋਦ ਵਿੱਚ ਬੈਠੀ ਛੇ ਮਹੀਨੇ ਦੀ ਬੱਚੀ ਦੀ ਗਰਦਨ ਹੀ ਅਲੱਗ ਹੋ ਗਈ।
ਦਰਅਸਲ ਹੁਸ਼ਿਆਰਪੁਰ ਤੋਂ ਲੁਧਿਆਣੇ ਨੂੰ ਜਾ ਰਹੀ ਅਲਟੋ ਕਾਰ ਜਦੋਂ ਡਵਿੱਡਾ ਰਹਿਣਾ ਨਜ਼ਦੀਕ ਪਹੁੰਚੀ ਤਾਂ ਇੱਕ ਵਿਅਕਤੀ ਨੂੰ ਬਚਾਉਂਦੇ ਕਾਰ ਖੜ੍ਹੀ ਟਰਾਲੀ ਵਿੱਚ ਜਾ ਵੱਜੀ। ਇਸ ਦੇ ਚੱਲਦਿਆਂ ਕਾਰ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ ਜਦਕਿ ਉਨ੍ਹਾਂ ਦੀ ਛੇ ਮਹੀਨੇ ਦੀ ਬੱਚੀ ਦੀ ਗਰਦਨ ਕੱਟਣ ਨਾਲ ਮੌਤ ਹੋ ਗਈ। ਇੱਕ ਹੋਰ ਵਿਅਕਤੀ ਦੀ ਚਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਥਾਣਾ ਮੇਹਟੀਆਣਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर