ਹੁਸ਼ਿਆਰਪੁਰ- ਪੰਜਾਬ ਦੇ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ 'ਚ ਸ਼ੁੱਕਰਵਾਰ ਨੂੰ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਘਟਨਾ 'ਚ 12 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਇਹ ਟੱਕਰ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਕਾਰ ਹੋਈ। ਸਾਰੇ ਜ਼ਖਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਟਾਂਡਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਜਿੱਥੇ ਇਸ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਕੁਝ ਮਾਮੂਲੀ ਜਖਮੀਆਂ ਨੂੰ ਪੱਟੀ ਕਰਵਾ ਕੇ ਛੁੱਟੀ ਦੇ ਦਿੱਤੀ ਗਈ ਹੈ। ਜਦੋਂ ਕਿ ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।
Also Read: Punjab News
ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਰੋਡਵੇਜ਼ ਦੀ ਬੱਸ ਨਾਲ ਟਕਰਾਉਣ ਤੋਂ ਬਾਅਦ ਮਿੰਨੀ ਬੱਸ ਸੜਕ 'ਤੇ ਪਲਟ ਗਈ। ਇਹ ਹਾਦਸਾ ਟਾਂਡਾ ਉੜਮੁੜ ਦੇ ਜਾਜਾ ਚੌਕ ਵਿਖੇ ਵਾਪਰਿਆ। ਰੋਡਵੇਜ਼ ਦੀ ਬੱਸ ਪਠਾਨਕੋਟ ਤੋਂ ਲੁਧਿਆਣਾ ਜਾ ਰਹੀ ਸੀ।
ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁਲਿਸ ਅਤੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਪਲਟੀ ਹੋਈ ਮਿੰਨੀ ਬੱਸ 'ਚੋਂ ਸਵਾਰੀਆਂ ਨੂੰ ਬਾਹਰ ਕੱਢਿਆ। ਮਿੰਨੀ ਬੱਸ ਵਿੱਚ ਕੋਈ ਵੀ ਅਜਿਹਾ ਯਾਤਰੀ ਨਹੀਂ ਬਚਿਆ ਜਿਸ ਨੂੰ ਸੱਟ ਨਾ ਲੱਗੀ ਹੋਵੇ। ਮੌਕੇ ’ਤੇ ਪਹੁੰਚ ਕੇ ਡੀਐੱਸਪੀ ਸਬ ਡਵੀਜ਼ਨ ਟਾਂਡਾ ਕੁਲਵੰਤ ਸਿੰਘ ਅਤੇ ਐੱਸਐੱਚਓ ਟਾਂਡਾ ਓਂਕਾਰ ਸਿੰਘ ਬਰਾੜ ਨੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਐਂਬੂਲੈਂਸ ਅਤੇ ਹੋਰ ਨਿੱਜੀ ਵਾਹਨਾਂ ਰਾਹੀਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
Also Read: ਜਦੋਂ ਨੰਗੇ ਪੈਰ ਜਲ੍ਹਿਆਂਵਾਲਾ 'ਚ ਐਲਿਜ਼ਾਬੇਥ II ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਗੋਲਡਨ ਟੈਂਪਲ ਵੀ ਹੋਈ ਨਤਮਸਤਕ
ਥਾਣਾ ਟਾਂਡਾ ਉੜਮੁੜ ਦੇ ਇੰਚਾਰਜ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਮਗਰੋਂ ਹਾਦਸਾਗ੍ਰਸਤ ਦੋਵੇਂ ਬੱਸਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर