LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਟ੍ਰੈਫਿਕ ਦੇ ਹਿਸਾਬ ਨਾਲ 4 ਹਿੱਸਿਆਂ 'ਚ ਵੰਡਿਆ ਜਾਵੇਗਾ ਜਲੰਧਰ, ਇਸ ਤਰ੍ਹਾਂ ਹੋਵੇਗੀ ਨਾਕਾਬੰਦੀ

21s10

ਜਲੰਧਰ- ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਨਵ-ਨਿਯੁਕਤ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਟ੍ਰੈਫਿਕ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਹੈ। 

ਪੜੋ ਹੋਰ ਖਬਰਾਂ: ਸ਼ਿਵਗੜ੍ਹ ਧਾਰ ਇਲਾਕੇ 'ਚ ਫੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ

ਉਨ੍ਹਾਂ ਦੱਸਿਆ ਕਿ ਸ਼ਹਿਰ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਬਾਰੇ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਪਹਿਲਾਂ ਟ੍ਰੈਫਿਕ ਪੁਲਿਸ ਵਿਚ ਬੀਟ ਸਿਸਟਮ ਚੱਲ ਰਿਹਾ ਸੀ, ਜਿਸ ਨੂੰ ਉਨ੍ਹਾਂ ਖ਼ਤਮ ਕਰ ਦਿੱਤਾ ਹੈ। ਹੁਣ ਸ਼ਹਿਰ ਵਿਚ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡੀ. ਸੀ. ਪੀ. ਟ੍ਰੈਫਿਕ ਨਰੇਸ਼ ਡੋਗਰਾ, ਏ. ਡੀ. ਸੀ. ਪੀ. ਟ੍ਰੈਫਿਕ ਗਗਨੇਸ਼ ਕੁਮਾਰ ਅਤੇ ਏ. ਸੀ. ਪੀ. ਟ੍ਰੈਫਿਕ ਹਰਬਿੰਦਰ ਸਿੰਘ ਭੱਲਾ ਨਾਲ ਮੀਟਿੰਗ ਕਰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਨੂੰ ਕੁੱਲ 4 ਹਿੱਸਿਆਂ ਵਿਚ ਵੰਡ ਦਿੱਤਾ ਗਿਆ ਹੈ। 

ਪੜੋ ਹੋਰ ਖਬਰਾਂ: ਅਸ਼ਲੀਲ ਫਿਲਮਾਂ ਦਾ ਮਾਮਲਾ: ਦੋ ਮਹੀਨਿਆਂ ਬਾਅਦ ਅੱਜ ਜੇਲ 'ਚੋਂ ਬਾਹਰ ਨਿਕਲੇ ਰਾਜ ਕੁੰਦਰਾ

ਇਸ ਦੇ ਨਾਲ ਹੀ ਹਰ ਹਿੱਸੇ ਵਿਚ ਇਕ ਇੰਸਪੈਕਟਰ ਰੈਂਕ ਦਾ ਅਧਿਕਾਰੀ ਟ੍ਰੈਫਿਕ ਮੁਲਾਜ਼ਮਾਂ ਨਾਲ ਤਾਇਨਾਤ ਕੀਤਾ ਜਾਵੇਗਾ। ਜ਼ੋਨ-1 ਵਿਚ ਹਾਈਵੇ ’ਤੇ ਟ੍ਰੈਫਿਕ ਕੰਟਰੋਲ ਕਰਨ ਦੀ ਜ਼ਿੰਮੇਵਾਰੀ ਇੰਸਪੈਕਟਰ ਰਮੇਸ਼ ਲਾਲ ਨੂੰ ਸੌਂਪੀ ਗਈ ਹੈ। ਜ਼ੋਨ-2 ਵਿਚ ਮਕਸੂਦਾਂ ਅਤੇ ਉਸਦੇ ਆਲੇ-ਦੁਆਲੇ ਵਿਚ ਪੈਂਦੇ ਇਲਾਕਿਆਂ ਵਿਚ ਇੰਸਪੈਕਟਰ ਅਮਿਤ ਠਾਕੁਰ, ਜ਼ੋਨ-3 ਮਾਡਲ ਟਾਊਨ ਅਤੇ ਉਸਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਇੰਸਪੈਕਟਰ ਸੁਕੰਦਿਆ ਦੇਵੀ ਅਤੇ ਜ਼ੋਨ-4 ਵਿਚ ਮਾਈ ਹੀਰਾਂ ਗੇਟ ਤੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਇੰਸ. ਤਰਲੋਕ ਸਿੰਘ ਦੀ ਡਿਊਟੀ ਲਾਈ ਗਈ ਹੈ।

ਪੜੋ ਹੋਰ ਖਬਰਾਂ: 'ਹਰ ਬੁੱਧਵਾਰ ਨੂੰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ'

ਸ਼ਹਿਰ ਵਿਚ 32 ਥਾਵਾਂ ’ਤੇ ਹੋਵੇਗੀ ਨਾਕਾਬੰਦੀ
ਸੀ. ਪੀ. ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ਦੀਆਂ 32 ਥਾਵਾਂ ’ਤੇ ਟ੍ਰੈਫਿਕ ਪੁਲਸ ਮੁਲਾਜ਼ਮ ਨਾਕਾਬੰਦੀ ਕਰਨਗੇ ਤਾਂ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ’ਤੇ 4-4 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਛੋਟੇ ਚੌਰਾਹਿਆਂ ਵਿਚ 2- 2 ਮੁਲਾਜ਼ਮਾਂ ਦੀ ਤਾਇਨਾਤੀ ਹੋਵੇਗੀ ਤਾਂ ਕਿ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਪੜੋ ਹੋਰ ਖਬਰਾਂ: 9 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ

ਟ੍ਰੈਫਿਕ ਮੁਲਾਜ਼ਮਾਂ ਨੂੰ ਦਿੱਤੇ ਵਾਕੀ-ਟਾਕੀ ਸੈੱਟ
ਡੀ. ਸੀ. ਪੀ. ਨਰੇਸ਼ ਡੋਗਰਾ ਅਤੇ ਏ. ਡੀ. ਸੀ. ਪੀ. ਟ੍ਰੈਫਿਕ ਗਗਨੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਮੁਤਾਬਕ ਟ੍ਰੈਫਿਕ ਮੁਲਾਜ਼ਮਾਂ ਨੂੰ ਵਾਕੀ-ਟਾਕੀ ਸੈੱਟ ਦਿੱਤੇ ਗਏ ਹਨ। ਸ਼ਹਿਰ ਵਿਚ ਜੇਕਰ ਕਿਸੇ ਥਾਂ ’ਤੇ ਟ੍ਰੈਫਿਕ ਦੀ ਸਮੱਸਿਆ ਆਉਂਦੀ ਹੈ ਤਾਂ ਉਕਤ ਟ੍ਰੈਫਿਕ ਮੁਲਾਜ਼ਮ ਵਾਕੀ-ਟਾਕੀ ਸੈੱਟ ਜ਼ਰੀਏ ਕੰਟਰੋਲ ਰੂਮ ਵਿਚ ਮੈਸੇਜ ਦੇਣਗੇ। ਲੋੜ ਪੈਣ ’ਤੇ ਹੋਰ ਮੁਲਾਜ਼ਮਾਂ ਨੂੰ ਵੀ ਟ੍ਰੈਫਿਕ ਦੇ ਸੁਚਾਰੂ ਸੰਚਾਲਨ ਲਈ ਮੁਲਾਜ਼ਮਾਂ ਦੀ ਮਦਦ ਲਈ ਭੇਜਿਆ ਜਾਵੇਗਾ।

ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿਚ ਟ੍ਰੈਫਿਕ ਮੁਲਾਜ਼ਮ ਟ੍ਰੈਫਿਕ ਚਲਾਨ ਕੱਟਣ ਵੱਲ ਘੱਟ ਅਤੇ ਟ੍ਰੈਫਿਕ ਦੇ ਸੁਚਾਰੂ ਸੰਚਾਲਨ ’ਤੇ ਜ਼ਿਆਦਾ ਧਿਆਨ ਦੇਣ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਵੀ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ, ਵਾਰ-ਵਾਰ ਗਲਤੀ ਕਰਨ ਵਾਲੇ ਲੋਕਾਂ ਦੀ ਨਕੇਲ ਕੱਸੀ ਜਾਵੇ ਅਤੇ ਆਮ ਲੋਕਾਂ ਨੂੰ ਨਾਕਿਆਂ ’ਤੇ ਰੋਕ ਕੇ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਟ੍ਰੈਫਿਕ ਵਿਚ ਸੁਧਾਰ ਲਿਆਉਣ ਦੀ ਜ਼ਿੰਮੇਵਾਰੀ ਡੀ. ਸੀ. ਪੀ. ਨਰੇਸ਼ ਡੋਗਰਾ ਅਤੇ ਏ.ਡੀ.ਸੀ.ਪੀ. ਟਰੈਫਿਕ ਗਗਨੇਸ਼ ਕੁਮਾਰ ਨੂੰ ਸੌਂਪੀ ਗਈ ਹੈ।

In The Market