LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਫਗਵਾੜਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ ਜਸਬੀਰ ਸਿੰਘ ਗੜ੍ਹੀ 

29 sukhbir

ਫਗਵਾੜਾ (ਇੰਟ.)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਵਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਹੁਣੇ ਤੋਂ ਵਿਢ ਦਿੱਤੀਆਂ ਗਈਆਂ ਹਨ। ਚੋਣਾਂ ਨੂੰ ਲੈ ਕੇ ਦੋਹਾਂ ਭਾਈਵਾਲ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਿਚ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਾ ਰਹੀਆਂ ਹਨ ਅਤੇ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ। ਇਸੇ ਦੌਰਾਨ ਫਗਵਾੜਾ 'ਚ ਅਲਖ ਜਗਾਓ ਰੈਲੀ ਦੌਰਾਨ ਐਲਾਨ ਕੀਤਾ ਗਿਆ ਕਿ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਫਗਵਾੜਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ। ਇਸ ਸਬੰਧੀ ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਵਲੋਂ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਅਕਾਲੀ ਦਲ ਵਲੋਂ ਸੁਖਬੀਰ ਬਾਦਲ ਪਾਰਟੀ ਟਿਕਟਾਂ ਦਾ ਐਲਾਨ ਵੀ ਕਰ ਰਹੇ ਹਨ। ਸੁਖਬੀਰ ਬਾਦਲ ਨੇ ਭੁੱਚੋ ਮੰਡੀ ਤੋਂ ਦਰਸ਼ਨ ਸਿੰਘ ਕੋਟ ਫੱਤਾ, ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਸਿੰਘ ਭੱਟੀ ਤੇ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਨੂੰ ਉਮੀਦਵਾਰ ਐਲਾਨਿਆ ਹੈ।

Jasvir Singh Garhi BSP । BSP ਵੱਲੋਂ ਜ਼ੋਨ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਦੀ  ਨਿਯੁਕਤੀ ਦਾ ਐਲਾਨ

Read more- ਚੰਡੀਗੜ੍ਹ ਤੋਂ ਅੱਜ ਵਿਦਾ ਹੋ ਜਾਣਗੇ ਪ੍ਰਸ਼ਾਸਕ ਬਦਨੌਰ, ਸ਼ਹਿਰਵਾਸੀਆਂ ਕੋਲੋਂ ਨੀਤੀਆਂ ਤੇ ਫੈਸਲਿਆਂ 'ਤੇ ਲੈਂਦੇ ਸਨ ਫੀਡਬੈਕ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਦੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ, ਵਿਰਸਾ ਸਿੰਘ ਵਲਟੋਹਾ ਖੇਮਕਰਨ ਤੋਂ, ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ, ਗੁਲਜ਼ਾਰ ਸਿੰਘ ਰਣੀਕੇ ਨੂੰ ਅਟਾਰੀ ਤੋਂ, ਐਨ. ਕੇ . ਸ਼ਰਮਾ ਨੂੰ ਡੇਰਾਬੱਸੀ ਤੋਂ, ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਤੋਂ, ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ, ਜਗਬੀਰ ਸਿੰਘ ਬਰਾੜ ਨੂੰ ਜਲੰਧਰ ਛਾਉਣੀ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ, ਅੰਮ੍ਰਿਤਸਰ ਨਾਰਥ ਹਲਕੇ ਤੋਂ ਅਨਿਲ ਜੋਸ਼ੀ, ਪਠਾਨਕੋਟ ਦੇ ਰਾਜ ਕੁਮਾਰ ਗੁਪਤਾ ਨੂੰ ਸੁਜਾਨਪੁਰ ਹਲਕੇ ਤੋਂ, ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ, ਬਾਘਾਪੁਰਾਣਾ ਤੋਂ ਤੀਰਥ ਸਿੰਘ ਮਾਹਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

In The Market