LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਲੰਧਰ 'ਚ DC ਵੱਲੋਂ 263 ਇਮੀਗ੍ਰੇਸ਼ਨ ਕੰਸਲਟੈਂਟਾਂ ਤੇ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

dc jal 11

ਜਲੰਧਰ: ਪੰਜਾਬ ਵਿੱਚ ਵਿਦੇਸ਼ ਜਾਣ ਦੀ ਦੌੜ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਨੌਜਵਾਨਾਂ ਦਾ ਰੁਝਾਨ ਆਈਲੈਟਸ (IELTS) ਕਰਨ ਵਿੱਚ ਵੱਧ ਰਿਹਾ ਹੈ। ਹੁਣ ਜਲੰਧਰ ਦੇ ਡੀਸੀ ਨੇ ਆਈਲੈਟਸ ਸੈਂਟਰਾਂ ਉੱਤੇ ਵੱਡੀ ਕਾਰਵਾਈ ਕੀਤੀ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 (Punjab Travel Professionals Regulation Act 2014) ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਗਈ ਹੈ। 

ਐਕਟ (Act) ਦੀ ਉਲੰਘਣਾ ਕਰਨ ਵਾਲਿਆਂ ਉੱਤੇ ਵੱਡੀ ਕਾਰਵਾਈ 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪ੍ਰਸ਼ਾਸਨ ਵੱਲੋਂ ਜਾਰੀ ਕਾਰਨ ਦੱਸੋ ਨੋਟਿਸਾਂ ਦਾ ਲਿਖਤੀ ਜਵਾਬ ਨਾ ਦੇਣ ਕਾਰਨ 495 ਇਮੀਗ੍ਰੇਸ਼ਨ ਕੰਸਲਟੈਂਟਾਂ/ਟਿਕਟਿੰਗ ਏਜੰਟਾਂ/ਆਈਲੈਟਸ ਸੈਂਟਰਾਂ ਦੇ ਲਾਇਸੰਸ ਮੁਅੱਤਲ ਕੀਤੇ ਗਏ ਸਨ। ਇਨ੍ਹਾਂ ਵਿਚੋਂ 232 ਕੰਸਲਟੈਂਟਾਂ ਵੱਲੋਂ ਆਪਣੀਆਂ ਮਹੀਨਾਵਾਰ ਕਾਰੋਬਾਰੀ ਰਿਪੋਰਟਾਂ ਸਮੇਤ ਆਪਣੇ ਜਵਾਬ ਜਮ੍ਹਾ ਕਰਵਾਏ ਗਏ ਜਦਕਿ ਬਾਕੀ 263 ਵੱਲੋਂ ਨੋਟਿਸਾਂ ਦਾ ਜਵਾਬ ਨਹੀਂ ਦਿੱਤਾ ਗਿਆ। ਇਸ ਲਈ ਉਨ੍ਹਾਂ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।

ਡੀਸੀ ਨੇ ਦਿੱਤੀਆਂ ਹਦਾਇਤਾਂ 

ਡੀਸੀ ਨੇ ਹਦਾਇਤ ਕੀਤੀ ਹੈ ਜੋ ਵੀ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਉੱਤੇ ਸਖ਼ਤ ਕਾਰਵਾਈ ਹੋਵੇਗੀ। ਡੀਸੀ ਦਾ ਕਹਿਣਾ ਹੈ ਕਿ ਸਾਡੇ ਕੋਲ ਬਹੁਤ ਸਾਰੇ ਲੋਕਾਂ ਦੀ ਸ਼ਿਕਾਇਤਾਂ ਵੀ ਆਉਂਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਏਜੰਟਾਂ ਦਾ ਧੋਖਾਧੜੀ ਦਾ ਸ਼ਿਕਾਰ ਹੋਏ ਹਨ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ NIA ਕਰੇਗੀ : ਸੁਨੀਲ ਜਾਖੜ

In The Market