LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਲੰਧਰ 'ਚ ਵੱਡੀ ਵਾਰਦਾਤ, ਕਬੱਡੀ ਖਿਡਾਰੀ 'ਤੇ ਕੀਤੀ ਫਾਇਰਿੰਗ

1m kabbbadi

ਜਲੰਧਰ- ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਅਠੌਲਾ ਵਿਚ ਇਕ ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਦੀ ਖਬਰ ਪ੍ਰਾਪਤ ਹੋਈ ਹੈ। ਮੌਕੇ ਉੱਤੇ ਡੀ.ਐੱਸ.ਪੀ., ਐੱਸ.ਪੀ. ਤੇ ਥਾਣਾ ਲਾਂਬੜਾ ਦੇ ਐੱਸ.ਐੱਚ.ਓ. ਪਹੁੰਚੇ। ਜ਼ਖਮੀ ਕਬੱਡੀ ਖਿਡਾਰੀ ਨੂੰ ਦੋ ਹਸਪਤਾਲਾਂ ਦੇ ਡਾਕਟਰਾਂ ਨੇ ਜਵਾਬ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤੀਜੇ ਹਸਪਤਾਲ ਰੈਫਰ ਕੀਤਾ ਗਿਆ। ਦੱਸ ਦਈਏ ਕਿ ਖਿਡਾਰੀ ਇਟਲੀ ਤੋਂ ਪੰਜਾਬ ਕਬੱਡੀ ਖੇਡਣ ਆਇਆ ਸੀ।

Also Read: ਜੰਮੂ-ਕਸ਼ਮੀਰ: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ AK-47 ਸਣੇ ਗ੍ਰਿਫਤਾਰ

ਮਿਲੀ ਜਾਣਕਾਰੀ ਮੁਤਾਬਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਇੰਦਰਜੀਤ ਸਿੰਘ ਨੂੰ ਸਵਿਫਟ ਕਾਰ ’ਚ ਸਵਾਰ ਨੌਜਵਾਨਾਂ ਨੇ ਗੋਲ਼ੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇੰਦਰਜੀਤ ਸਿੰਘ ਕਬੱਡੀ ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿਚ ਖੇਡ ਰਿਹਾ ਸੀ, ਇਸ ਦੌਰਾਨ ਇਕ ਸਵਿਫਟ ਕਾਰ ਉਥੇ ਆਈ, ਜਿਸ ਵਿਚ 3 ਦੇ ਕਰੀਬ ਵਿਅਕਤੀ ਸਵਾਰ ਸਨ, ਜਿਨ੍ਹਾਂ ਨੇ ਆਉਂਦੇ ਹੀ ਇੰਦਰਜੀਤ ’ਤੇ ਗੋਲ਼ੀ ਚਲਾ ਦਿੱਤੀ, ਜੋ ਉਸ ਦੀ ਖੱਬੀ ਲੱਤ ਦੇ ਹੇਠਲੇ ਹਿੱਸੇ ’ਚ ਲੱਗੀ। ਰਾਹਤ ਦੀ ਖ਼ਬਰ ਇਹ ਹੈ ਕਿ ਕਬੱਡੀ ਖਿਡਾਰੀ ਦੀ ਜਾਨ ਖ਼ਤਰੇ 'ਚੋਂ ਬਾਹਰ ਹੈ।

Also Read: Russia Vs Ukraine: ਯੂਰਪੀ ਸੰਘ ਯੂਕਰੇਨ ਨੂੰ ਦੇਵੇਗਾ 70 ਲੜਾਕੂ ਜਹਾਜ਼

ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ ਨੂੰ ਪਹਿਲਾਂ ਵੀ ਧਮਕੀਆਂ ਮਿਲ ਰਹੀਆਂ ਸਨ। ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਸ ਨੂੰ ਧਮਕੀਆਂ ਕੌਣ ਦੇ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਸਬੰਧਿਤ ਧਾਰਾਵਾਂ ਅਧੀਨ ਪਰਚਾ ਦਰਜ ਕਰ ਜਾਂਚ ਕਰ ਰਹੀ ਹੈ।

In The Market