LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੇਕਰ ਰਾਤ 11 ਵਜੇ ਤੋਂ ਬਾਅਦ ਰੈਸਟੋਰੈਂਟ, ਪੱਬ-ਬਾਰ, ਹੋਟਲ 'ਚ ਗਾਹਕਾਂ ਨੂੰ ਦਿੱਤੀ ਐਂਟਰੀ ਤਾਂ ਖੈਰ ਨਹੀਂ!

7m pubs

ਜਲੰਧਰ- ਦਿਨੋਂ ਦਿਨ ਵੱਧ ਰਹੀਆਂ ਅਰਾਜਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਜਲੰਧਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਦਿਖਾਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਦੇਰ ਰਾਤ ਤੱਕ ਕੋਈ ਵੀ ਪੱਬ-ਬਾਰ, ਰੈਸਟੋਰੈਂਟ ਜਾਂ ਹੋਟਲ ਨਹੀਂ ਖੁੱਲ੍ਹੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਬਾਅਦ ਕਿਤੇ ਵੀ ਆਰਕੈਸਟਰਾ ਜਾਂ ਡੀਜੇ ਦੀ ਧੁਨ 'ਤੇ ਨੱਚਣ ਦੀ ਇਜਾਜ਼ਤ ਨਹੀਂ ਹੋਵੇਗੀ। ਨਹੀਂ ਤਾਂ ਥਾਣੇ 'ਚ ਪੁਲਿਸ ਭੰਗੜਾ ਕਰਵਾਏਗੀ।

Also Read: ਸੈਂਟਰ ਪੈਨਲ ਨੇ EV ਸਕੂਟਰਾਂ ਨੂੰ ਅੱਗ ਲੱਗਣ ਪਿੱਛੇ ਦੀ ਲੱਭੀ ਖਾਮੀ, ਨਿਰਮਾਤਾਵਾਂ ਦੀਆਂ ਵਧੀਆਂ ਮੁਸ਼ਕਿਲਾਂ

ਸ਼ੋਰ ਪ੍ਰਦੂਸ਼ਣ ਨੂੰ ਰੋਕਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪੁਲਿਸ ਜਸਕਿਰਨ ਜੀਤ ਸਿੰਘ ਤੇਜਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰਾਂ ਵਿੱਚ ਹਾਰਨ ਵਜਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਬੇਲੋੜਾ ਗਲੀਆਂ ਵਿੱਚ ਹਾਰਨ ਵਜਾਉਂਦਾ ਹੈ ਤਾਂ ਉਸਦੇ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਆਵਾਜ਼ 7.5 ਡੀਬੀ (ਏ) ਤੱਕ ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਨੂੰ ਨਿਰਧਾਰਤ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਤੇਜਾ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਹੈ ਕਿ ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਸਾਰਾ ਸਾਮਾਨ ਵੀ ਜ਼ਬਤ ਕਰ ਲਿਆ ਜਾਵੇਗਾ।

Also Read: ਘਰੇਲੂ ਗੈਸ ਸਿਲੰਡਰ ਫਿਰ ਹੋਇਆ ਮਹਿੰਗਾ, ਹਜ਼ਾਰ ਰੁਪਏ ਤੱਕ ਪਹੁੰਚ ਗਈ ਕੀਮਤ

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਵੀ ਹੁਕਮ ਹਨ ਕਿ ਜਨਤਕ ਥਾਵਾਂ ਦੇ ਨੇੜੇ ਪਟਾਕਿਆਂ ਅਤੇ ਲਾਊਡ ਸਪੀਕਰਾਂ ਜਾਂ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ 10 ਡੀਬੀ (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ। ਖੇਤਰ ਅਨੁਸਾਰ, 7.5 dB(A) ਜਾਂ ਜੋ ਵੀ ਘੱਟ ਹੈ, ਆਰਡਰ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਵਿਅਕਤੀ ਨੂੰ ਢੋਲ ਜਾਂ ਸਾਇਰਨ, ਕੋਈ ਵੀ ਆਵਾਜ਼ ਪੈਦਾ ਕਰਨ ਵਾਲੇ ਯੰਤਰ, ਸਾਊਂਡ ਸਿਸਟਮ ਵਜਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਹੁਕਮ ਮੈਰਿਜ ਪੈਲੇਸਾਂ ਅਤੇ ਹੋਟਲਾਂ 'ਤੇ ਵੀ ਲਾਗੂ ਹੋਵੇਗਾ। ਇਸੇ ਤਰ੍ਹਾਂ, ਪ੍ਰਾਈਵੇਟ ਸਾਊਂਡ ਸਿਸਟਮਾਂ ਦੀ ਤਰਫੋਂ 7.5 ਡੀਬੀ (ਏ) ਤੋਂ ਵੱਧ ਨਹੀਂ ਰੱਖੇ ਜਾਣਗੇ ਅਤੇ ਜੇਕਰ ਇਹਨਾਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਂਡ ਸਿਸਟਮ ਅਤੇ ਹੋਰ ਸਮਾਨ ਜ਼ਬਤ ਕਰ ਲਿਆ ਜਾਵੇਗਾ। ਸ਼ੋਰ ਪੈਦਾ ਕਰਨ ਵਾਲੇ ਯੰਤਰ ਜਿਵੇਂ ਡੀ.ਜੇ., ਲਾਈਵ ਆਰਕੈਸਟਰਾ, ਲਾਈਵ ਕੰਸਰਟ ਆਦਿ ਨੂੰ ਰਾਤ 10 ਵਜੇ ਤੋਂ ਬਾਅਦ ਬੰਦ ਕਰ ਦੇਣਾ ਚਾਹੀਦਾ ਹੈ ਜਾਂ ਉਹਨਾਂ ਦੀ ਆਵਾਜ਼ ਨੂੰ ਨਿਰਧਾਰਤ ਸੀਮਾ ਤੱਕ ਘਟਾ ਦੇਣਾ ਚਾਹੀਦਾ ਹੈ।

ਰਾਤ 11 ਵਜੇ ਤੋਂ ਬਾਅਦ ਕਿਸੇ ਵੀ ਨਵੇਂ ਗਾਹਕ ਨੂੰ ਰੈਸਟੋਰੈਂਟ, ਕਲੱਬ, ਬਾਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਸਾਰੇ ਰੈਸਟੋਰੈਂਟ, ਕਲੱਬ, ਬਾਰ ਅਤੇ ਪੱਬ ਜਾਂ ਖਾਣ-ਪੀਣ ਦੀਆਂ ਹੋਰ ਥਾਵਾਂ ਅੱਧੀ ਰਾਤ 12 ਵਜੇ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਜਾਣਗੀਆਂ।

In The Market