ਕਪੂਰਥਲਾ- ਜ਼ਿਲ੍ਹਾ ਪੁਲਸ ਨੇ ਸ਼ਹਿਰ ’ਚ ਚੱਲ ਰਹੇ ਦੇਹ ਵਪਾਰ ਦੇ ਇਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 6 ਔਰਤਾਂ ਸਮੇਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੜੋ ਹੋਰ ਖਬਰਾਂ: ਰਵੀ ਦਹੀਆ ਨੇ ਰਚਿਆ ਇਤਿਹਾਸ, ਓਲੰਪਿਕ ਵਿਚ ਜਿੱਤਿਆ ਸਿਲਵਰ ਮੈਡਲ
ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਚੱਲ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਡੀ. ਐੱਸ. ਪੀ. ਸਬ ਡਿਵੀਜ਼ਨ ਸੁਰਿੰਦਰ ਸਿੰਘ ਦੀ ਨਿਗਰਾਨੀ ’ਚ ਥਾਣਾ ਸਿਟੀ ਦੇ ਐੱਸ. ਐੱਚ. ਓ. ਰਘੁਬੀਰ ਸਿੰਘ ਤੇ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਦਿਆਲ ਸਿੰਘ ਨੇ ਸਾਂਝੇ ਤੌਰ ’ਤੇ ਸ਼ਹਿਰ ’ਚ ਨਾਕਾਬੰਦੀ ਕੀਤੀ ਹੋਈ ਸੀ।
ਪੜੋ ਹੋਰ ਖਬਰਾਂ: Tokyo Olympics: ਆਖਰੀ 10 ਸਕਿੰਟ 'ਚ ਬ੍ਰਾਂਸ ਤੋਂ ਖੁੰਝੇ ਦੀਪਕ ਪੁਨੀਆ
ਇਸ ਦੌਰਾਨ ਇਕ ਮੁਖਬਰ ਖ਼ਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਜਲੰਧਰ ਮਾਰਗ ’ਤੇ ਇਕ ਔਰਤ ਲੰਬੇ ਸਮੇਂ ਤੋਂ ਦੇਹ ਵਪਾਰ ਦਾ ਵੱਡਾ ਨੈੱਟਵਰਕ ਚਲਾ ਰਹੀ ਹੈ ਅਤੇ ਉਸ ਦੇ ਅੱਡੇ ’ਚ ਵੱਡੀ ਗਿਣਤੀ ’ਚ ਸ਼ੱਕੀ ਔਰਤਾਂ ਅਤੇ ਗਾਹਕ ਮੌਜੂਦ ਹਨ। ਇਸ ਦੇ ਬਾਅਦ ਜਦੋਂ ਪੁਲਸ ਟੀਮ ਨੇ ਮੌਕੇ ’ਤੇ ਛਾਪੇਮਾਰੀ ਕੀਤੀ ਤਾਂ ਇਸ ਦੌਰਾਨ ਪੂਰੇ ਨੈੱਟਵਰਕ ਨੂੰ ਚਲਾਉਣ ਵਾਲੀ ਮੁੱਖ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਪੁੱਛਗਿੱਛ ਦੌਰਾਨ ਤਲਾਸ਼ੀ ’ਚ 5 ਹੋਰ ਔਰਤਾਂ ਅਤੇ 2 ਗਾਹਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of eating papaya in winters: पपीता खरीदने से पहले इन बातों का रखें ध्यान, ऐसे करें ताजा फलों की पहचान
Thailand news: थाईलैंड में समलैंगिक विवाह को मिली कानूनी मान्यता, शादी के बंधन में बंधे जोड़े
लड़कियों की शादी की उम्र घटाकर 9 साल! संसद ने दशकों पुराने कानून में संशोधन को दी मंजूरी