LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਡਰੱਗ ਸਪਲਾਈ ਚੈਨ ਦਾ ਕੀਤਾ ਪਰਦਾਫਾਸ਼

pp1

ਹੁਸ਼ਿਆਰਪੁਰ: ਪੰਜਾਬ ਪੁਲਿਸ (Punjab Police) ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਵਾਰ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ। ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ (Arrest) ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਕੋਲੋਂ 17 ਕਿਲੋ ਹੈਰੋਇਨ ਜ਼ਬਤ ਕੀਤੀ ਹੈ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 100 ਕਰੋੜ ਰੁਪਏ ਦੱਸੀ ਜਾ ਰਹੀ ਹੈ।

Read this- ਕੈਪਟਨ ਨੂੰ ਪਤਾ ਹੀ ਨਹੀਂ ਕਿ ਹੋ ਕੀ ਰਿਹੈ : ਸੁਖਬੀਰ ਸਿੰਘ ਬਾਦਲ

ਇਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਜ਼ਬਤੀ ਨਾਲ, ਪੰਜਾਬ ਪੁਲਿਸ ਨੂੰ ਉੱਤਰ ਪ੍ਰਦੇਸ਼ ਵਿੱਚ ਇਸ ਕਾਰੋਬਾਰ ਨਾਲ ਜੁੜੇ ਹੋਰ ਸੰਪਰਕਾਂ ਦੀ ਸੂਹ ਕੱਢ ਲਈ ਹੈ ਅਤੇ ਇਸ ਸਬੰਧ ਵਿੱਚ ਇੱਕ ਟੀਮ ਉੱਥੇ ਭੇਜ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਦੇ ਨੈਟਵਰਕ ਨੂੰ ਤੋੜਿਆ ਜਾ ਸਕੇ।

 

 

ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਮੁਜਾਹਿਦ ਸ਼ਿਨਵਾਰੀ ਵਾਸੀ ਨੰਗਰਹਾਰ, ਅਫ਼ਗਾਨਿਸਤਾਨ; ਮੁਹੰਮਦ ਲਾਲ ਕਾਕਰ, ਜਨਾਤ ਗੁਲ ਕਾਕਰ ਅਤੇ ਸਮਿਉੱਲਾ ਅਫਗਾਨ ਤਿੰਨੋਂ ਵਾਸੀ ਕੁੰਡੂ, ਅਫਗਾਨਿਸਤਾਨ ਵਜੋਂ ਹੋਈ ਹੈ। 

ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਨੈਬ ਸਰਾਏ ਯੂਨਿਟ ਤੋਂ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਂਦੇ ਕਈ ਤਰਾਂ ਦੇ ਕੈਮੀਕਲ ਅਤੇ ਲੈਬ ਉਪਕਰਣ ਵੀ ਬਰਾਮਦ ਕੀਤੇ ਹਨ।

Read this- ਹਵਾਈ ਜਹਾਜ਼ ਤੋਂ ਬਾਅਦ ਹੁਣ ਉੱਡਣ ਵਾਲੀਆਂ ਕਾਰਾਂ ਦਾ ਦੌਰ, ਸਿਰਫ਼ ਕੁਝ ਹੀ ਮਿੰਟਾਂ ’ਚ ਇੱਕ ਤੋਂ ਦੂਜੇ ਸ਼ਹਿਰ

ਇਹ ਗ੍ਰਿਫ਼ਤਾਰੀਆਂ ਅਤੇ ਜਬਤੀਆਂ ਐਸਐਸਪੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਹਸ਼ਿਆਰਪੁਰ ਪੁਲਿਸ ਦੀ ਟੀਮ ਨੇ ਪ੍ਰਾਪਤ ਹੋਈ ਸੂਹ ਤੇ ਸਿੱਟੇ ਵਜੋਂ ਕੀਤੀਆਂ। ਜ਼ਿਕਰਯੋਗ ਹੈ ਕਿ ਐਸਐਸਪੀ ਮਾਹਲ ਨਸ਼ਿਆਂ ਖਿਲਾਫ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਪਹਿਲਾਂ ਦੀਆਂ ਕੁਝ ਐਫਆਈਆਰਜ ਦੀ ਜਾਂਚ ਕਰ ਰਹੇ ਸੀ।

 

In The Market