LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਲੰਧਰ 'ਚ ਐਂਟਰੀ ਲਈ RT-PCR ਰਿਪੋਰਟ ਲਾਜ਼ਮੀ, ਡੀ.ਸੀ. ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ

ghanshyam thori

ਜਲੰਧਰ (ਇੰਟ.)- ਲੰਘੇ ਦੋ ਸਾਲਾਂ ਤੋਂ ਕੋਰੋਨਾ (Corona) ਕਾਰਣ ਪੂਰੀ ਦੁਨੀਆ ਜਿਵੇਂ ਰੁਕ ਜਿਹੀ ਗਈ ਹੈ ਪਰ ਹੁਣ ਜਦੋਂ ਕੋਰੋਨਾ ਦਾ ਕਹਿਰ ਘੱਟ ਰਿਹਾ ਹੈ। ਹੁਣ ਕਈ ਦੇਸ਼ਾਂ ਵਿਚੋਂ ਲਾਕਡਾਊਨ (Lockdown) ਹਟਾ ਲਿਆ ਗਿਆ ਹੈ। ਸਕੂਲ (School) , ਕਾਲਜ (Collage) ਮੁੜ ਤੋਂ ਖੋਲ੍ਹੇ ਜਾ ਰਹੇ ਹਨ। ਪੰਜਾਬ ਸਰਕਾਰ (Punjab Government) ਵਲੋਂ ਬੀਤੇ ਦਿਨੀਂ ਸਕੂਲ (School) ਖੋਲ੍ਹਣ ਦੇ ਹੁਕਮ ਦਿੱਤੇ ਗਏ ਸਨ, ਜਿਸ ਤੋਂ ਬਾਅਦ ਕੁਝ ਸਕੂਲਾਂ ਵਿਚ ਕਈ ਬੱਚਿਆਂ ਦੀ  ਰਿਪੋਰਟ ਪਾਜ਼ੇਟਿਵ (Report Positive) ਆਉਣ ਤੋਂ ਬਾਅਦ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਜਲੰਧਰ (Jalandhar) ਜ਼ਿਲੇ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਥੇ ਵੀ ਕੋਰੋਨਾ ਦੌਰਾਨ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਂਦੇ ਰਹੇ ਪਰ ਹੁਣ ਜਦੋਂ ਕੋਰੋਨਾ ਮਾਮਲਿਆਂ ਵਿਚ ਠੱਲ੍ਹ ਪੈਣੀ ਸ਼ੁਰੂ ਹੋਈ ਤਾਂ ਜ਼ਿਲੇ ਦੇ ਡੀ.ਸੀ. ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

10 facts about the coronavirus | Faculty of Medicine | UiB

Read more- ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇ

ਇਨ੍ਹਾਂ ਨਵੀਆਂ ਗਾਈਡਲਾਈਨਜ਼ ਮੁਤਾਬਕ ਜ਼ਿਲ੍ਹੇ ਵਿਚ ਕੁਝ ਰਾਹਤ ਵੀ ਦਿੱਤੀ ਗਈ ਹੈ। ਡੀ.ਸੀ. ਵਲੋਂ ਜਾਰੀ ਨਵੀਆਂ ਗਾਈਡਲਾਈਨਜ਼ ਮੁਤਾਬਕ ਜੇਕਰ ਕੋਈ ਵਿਅਕਤੀ ਬਾਹਰੋਂ ਮਤਲਬ ਹੋਰ ਸੂਬਿਆਂ ਤੋਂ ਜਲੰਧਰ ਵਿਚ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ RT-PCR ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ, ਜਾਂ ਉਸ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਡੀ.ਸੀ. ਨੇ ਜਿੰਮ, ਕੋਚਿੰਗ ਸੈਂਟਰ. ਹੋਟਲ-ਰੈਸਟੋਰੈਂਟਾਂ ਸਮੇਤ ਕਈ ਥਾਵਾਂ ’ਤੇ 50 ਫ਼ੀਸਦੀ ਤੱਕ ਦੀ ਕੈਪੇਸਿਟੀ ਰੱਖੀ ਹੈ। ਇਨ੍ਹਾਂ ਥਾਵਾਂ ’ਤੇ 50 ਫ਼ੀਸਦੀ ਤੱਕ ਲੋਕ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਸਾਰੇ ਮੁਲਾਜ਼ਮਾਂ ਨੂੰ ਕੋਵਿਡ ਦੀਆਂ ਦੋਵੇਂ ਡੋਜ਼ ਲੱਗਣੀਆਂ ਲਾਜ਼ਮੀ ਹਨ।

rapid antigen test price: Rapid antigen tests are cheaper & give quick  results but RT-PCR tests are more reliable, say scientists - The Economic  Times

Read more- ਕਾਬੁਲ 'ਤੇ ਕਬਜ਼ਾ ਕਰਨ ਤੋਂ ਬਾਅਦ ਰਾਸ਼ਟਰਪਤੀ ਭਵਨ 'ਤੇ ਤਾਲਿਬਾਨੀ ਝੰਡਾ, ਨਾਂ ਬਦਲਣ ਦਾ ਫੈਸਲਾ
ਇਨਡੋਰ ’ਚ ਜੇਕਰ ਕੋਈ ਵੀ ਪ੍ਰੋਗਰਾਮ ਕਰਨਾ ਹੈ ਤਾਂ ਉਸ ਦੇ ਲਈ 150 ਵਿਅਕਤੀ ਅਤੇ ਆਊਟਡੋਰ ਵਿਚ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਵਿਚ 300 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜ਼ਾਦਤ ਦਿੱਤੀ ਗਈ ਹੈ। ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਦੀਆਂ ਸਾਰੀਆਂ ਸੰਸਥਾਵਾਂ ਨੂੰ ਸ਼ਰਤ ’ਤੇ ਖੋਲ੍ਹਣ ਦੀ ਇਜ਼ਾਜਤ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਵੀ ਕੋਰੋਨਾ ਦੀ ਵੈਕਸੀਨ ਲੱਗੀ ਹੋਵੇ। ਡੀ.ਸੀ. ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਦੀ ਪਾਲਣਾ ਕਰਨ ਵਾਲੇ ਵਿਅਕਤੀਆਂ, ਸੰਸਥਾਵਾਂ ਅਤੇ ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਵੀ ਹੁਕਮ ਦਿੱਤੇ ਗਏ ਹਨ।

In The Market