LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Jalandhar News: ਸੰਤ ਕਬੀਰ ਦਾਸ ਮੰਦਿਰ ਨਤਮਸਤਕ ਹੋਏ CM ਮਾਨ, ਕਹੀ ਇਹ ਵੱਡੀ ਗੱਲ!

cmmann54

Jalandhar News: ਜਲੰਧਰ 'ਚ 10 ਮਈ ਨੂੰ ਹੋਣ ਜਾ ਰਹੀ ਉਪ ਚੋਣ ਲਈ ਹਰ ਪਾਰਟੀ ਜ਼ੋਰਦਾਰ ਪ੍ਰਚਾਰ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਪਿਛਲੇ ਕੁਝ ਦਿਨਾਂ ਤੋਂ ਜਲੰਧਰ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੇ ਚੱਲਦੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਤ ਕਬੀਰ ਦਾਸ ਜੀ ਦੇ ਮੰਦਰ ਵਿੱਚ ਮੱਥਾ ਟੇਕਣ ਪੁੱਜੇ। 

ਦੱਸ ਦੇਈਏ ਕਿ ਇਸ ਦੌਰਾਨ ਉਨ੍ਹਾਂ ਦੇ ਨਾਲ ਸੁਸ਼ੀਲ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੰਤ ਕਬੀਰ ਜੀ ਵਿਚਾਰਾਂ ਦੇ ਬਹੁਤ ਅਮੀਰ ਸਨ। ਅੱਜ ਸੰਤ ਕਬੀਰ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਤ ਕਬੀਰ ਦੀਆਂ ਰਚਨਾਵਾਂ ਦਾ ਅਨੁਵਾਦ ਹੋਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਨੂੰ ਖੁਸ਼ ਕੀਤਾ ਜਾਵੇਗਾ। ਪੰਜਾਬ ਵਿੱਚ ਵੱਡੇ ਉਦਯੋਗ ਲੱਗ ਰਹੇ ਹਨ। ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਡਿਗਰੀ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਰਥਿਕ ਤੌਰ 'ਤੇ ਪਿੱਛੇ ਰਹਿ ਗਏ ਹਨ, ਉਨ੍ਹਾਂ ਨੂੰ ਉੱਚਾ ਚੁੱਕਿਆ ਜਾਵੇਗਾ। ਅਸੀਂ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਾਂਗੇ। ਬੱਚਿਆਂ ਨੂੰ ਉੱਡਣ ਲਈ ਖੁੱਲ੍ਹਾ ਅਸਮਾਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਮੰਗਿਆ ਹੈ।

In The Market