ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ.ਡੀ.ਓ. ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ 'ਤੇ ਹੀ ਬਰਾਮਦ ਕਰ ਲਈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर