LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਲੰਧਰ ਵਿਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ

10 fire

ਜਲੰਧਰ (ਬਿਊਰੋ)- ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਕ ਫੈਕਟਰੀ (Factory) ਵਿਚ ਅੱਜ ਤੜਕੇ ਅੱਗ (Fire) ਲੱਗ ਗਈ। ਅੱਗ ਲੱਗਣ ਦੇ ਨਾਲ-ਨਾਲ ਫੈਕਟਰੀ (Factory) ਦੇ ਅੰਦਰ ਜ਼ੋਰ-ਜ਼ੋਰ ਨਾਲ ਧਮਾਕੇ (Blast) ਵੀ ਹੋ ਰਹੇ ਹਨ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਜਾਣਕਾਰੀ ਮੁਤਾਬਕ ਜਲੰਧਰ ਵਿਚ ਸੋਢਲ ਰੋਡ ਸਥਿਤ ਗਲੋਬ ਕਲੋਨੀ (Globe Colony) ਵਿਚ ਇਕ ਪਾਈਪ ਦੀ ਫੈਕਟਰੀ (Pipe Factory) ਵਿਚ ਅਚਾਨਕ ਅੱਗ ਲੱਗ ਗਈ।

Read more- ਸੁਖਬੀਰ ਬਾਦਲ ਨੇ ਵਿੱਕੀ ਮਿੱਡੂਖੇੜਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ 

ਅੱਗ ਲੱਗਣ ਨਾਲ ਫੈਕਟਰੀ ਅੰਦਰ ਜ਼ੋਰ-ਜ਼ੋਰ ਨਾਲ ਧਮਾਕੇ ਹੋ ਰਹੇ ਹਨ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਜ ਤੜਕੇ ਫੈਕਟਰੀ ਵਿਚੋਂ ਧੂੰਆਂ ਨਿਕਲ ਰਿਹਾ ਸੀ ਉਸ ਤੋਂ ਬਾਅਦ ਅੱਗ ਦੀਆਂ ਲਪਟਾਂ ਦੇਖੀਆਂ ਅਤੇ ਧਮਾਕੇ ਸ਼ੁਰੂ ਹੋ ਗਏ। ਜਿਸ ਨਾਲ ਚਾਰੋ ਪਾਸੇ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਮੌਕੇ 'ਤੇ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚ ਗਈ ਹੈ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਵਿਚ ਜੁਟੀ ਹੋਈ ਹੈ।

ਨੇੜਲੇ ਘਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚ ਚੁੱਕੀਆਂ ਸਨ ਅਤੇ ਉਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵੇਰੇ ਫੋਨ 'ਤੇ ਸੂਚਨਾ ਮਿਲੀ ਸੀ ਕਿ ਤੁਹਾਡੀ ਫੈਕਟਰੀ ਵਿਚ ਅੱਗ ਲੱਗ ਗਈ ਹੈ ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਕਿਹਾ ਕਿ ਅਜੇ ਨੁਕਸਾਨ ਬਾਰੇ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।  

In The Market