LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਇਨ੍ਹਾਂ ਸੂਬਿਆਂ ਵਿਚ ਜਲਦ ਬਾਰਿਸ਼ ਹੋਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ

heavy rian fll

ਨਵੀਂ ਦਿੱਲੀ: ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਬਾਰਿਸ਼ (rain) ਦਾ ਸਿਲਸਲਾ ਜਾਰੀ ਹੈ। ਇਸ ਵਿਚਾਲੇ (Punjab) ਪੰਜਾਬ ਵਿਚ ਕੁਝ ਦਿਨ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਹੈ। ਦੂਜੇ ਪਾਸੇ ਉੱਤਰੀ ਭਾਰਤ ’ਚ ਇਨ੍ਹੀਂ ਦਿਨੀਂ ਭਿਆਨਕ ਗਰਮੀ ਨਾਲ ਤਾਪਮਾਨ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਪਰ ਪੰਜਾਬ, ਹਰਿਆਣਾ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਮੇਤ ਕੁਝ ਹੋਰ ਇਲਾਕਿਆਂ ਵਿੱਚ ਝੱਖੜ ਝੁੱਲਣ ਦੇ ਨਾਲ-ਨਾਲ ਬੂੰਦਾ-ਬਾਂਦੀ ਵੀ ਹੋਈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਕੇਜਰੀਵਾਲ ਨੇ ਲਾਕਡਾਊਨ 'ਤੇ ਦਿੱਤੀ ਵੱਡੀ ਰਾਹਤ, ਖੁਲ੍ਹਣਗੇ ਬਾਜ਼ਾਰ

ਉੱਧਰ ਮੌਨਸੂਨ ਕੇਰਲ ਤੇ ਤਾਮਿਲਨਾਡੂ ’ਚ ਆ ਚੁੱਕੀ ਹੈ ਤੇ ਉੱਥੇ ਭਾਰੀ ਵਰਖਾ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਆਉਂਦੀ 15 ਜੂਨ ਤੱਕ ਮੌਨਸੂਨ ਪੱਛਮੀ ਬੰਗਾਲ, ਬਿਹਾਰ ਤੇ ਝਾਰਖੰਡ ’ਚ ਵੀ ਆ ਜਾਵੇਗੀ। ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਰਾਜਾਂ ਨੂੰ ਹਾਲੇ ਇਸ ਮਹੀਨੇ ਦੇ ਆਖ਼ਰੀ ਹਫ਼ਤੇ ਤੱਕ ਤਪਸ਼ ਦਾ ਸਾਹਮਣਾ ਕਰਨਾ ਪਵੇਗਾ। ਉਂਝ ਆਉਂਦੇ ਐਤਵਾਰ ਤੇ ਸੋਮਵਾਰ ਭਾਵ 13 ਤੇ 14 ਜੂਨ ਨੂੰ ਕੁਝ ਛਿੱਟਾਂ ਪੈਣ ਨਾਲ ਮੌਸਮ ਕੁਝ ਸੁਹਾਵਣਾ ਹੋ ਸਕਦਾ ਹੈ।

ਇਹ ਵੀ ਪੜ੍ਹੋ- ਪੰਚਕੂਲਾ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਮੌਸਮ ਵਿਗਿਆਨੀਆਂ ਅਨੁਸਾਰ ਚਾਰ ਦਿਨਾਂ ਬਾਅਦ ਬੰਗਾਲ ਦੀ ਖਾੜੀ ਵਿੱਚ ਹਲਚਲ ਹੋਵੇਗੀ ਅਤੇ ਇਹ ਮੌਨਸੂਨ ਨੂੰ ਅੱਗੇ ਵਧਾਉਣ ਵਿੱਚ ਮਦਦਗਾਰ ਹੋਵੇਗਾ। ਜਿਕਰਯੋਗ ਹੈ ਕਿ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ 'ਤੇ ਆ ਗਿਆ। ਘੱਟੋ ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ ਨਮੀ ਦੀ ਮਾਤਰਾ 68 ਪ੍ਰਤੀਸ਼ਤ ਦਰਜ ਕੀਤੀ ਗਈ ਜੋ ਸ਼ਾਮ ਨੂੰ ਘੱਟ ਕੇ 46 ਪ੍ਰਤੀਸ਼ਤ ਰਹਿ ਗਈ। 24 ਘੰਟਿਆਂ ਵਿੱਚ 18 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ ਹੈ। ਕੇਂਦਰੀ ਮਿੱਟੀ ਦੇ ਨਮਕੀਨ ਰਿਸਰਚ ਇੰਸਟੀਚਿਊਟ ਦੇ ਅਨੁਸਾਰ ਆਉਣ ਵਾਲੇ 24 ਘੰਟਿਆਂ ਵਿੱਚ ਮੌਸਮ ਸਾਫ ਰਹੇਗਾ।

In The Market