LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਰਨੀਆਂ ਸੀ ਵਾਰਦਾਤਾਂ ! ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ ਚਾਰ ਮੈਂਬਰ ਅੜਿੱਕੇ, ਪੁਲਿਸ ਨਾਲ ਐਨਕਾਊਂਟਰ ਮਗਰੋਂ ਫੜੇ ਗਏ

gangster1 new

ਜਲੰਧਰ-ਜਲੰਧਰ ਵਿਖੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਨਾਲ ਸਬੰਧਤ ਚਾਰ ਗੈਂਗਸਟਰਾਂ ਨਾਲ ਪੁਲਿਸ ਨਾਲ ਮੁਕਾਬਲਾ ਹੋ ਗਿਆ। ਕਰਾਸ ਫਾਇਰਿੰਗ ਮਗਰੋਂ ਪੁਲਿਸ ਨੇ ਇਨ੍ਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿਚ ਅਸਲਾ ਬਰਾਮਦ ਹੋਇਆ ਹੈ। ਜਾਣਕਾਰੀ ਮੁਤਾਬਕ ਉਕਤ ਚਾਰੋਂ ਮੁਲਜ਼ਮ ਪੰਜਾਬ ਵਿਚ ਕਤਲ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਸ਼ਹਿਰ ਵਿੱਚ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਆਬਾਦਪੁਰਾ 'ਚ ਰਜਿਸਟ੍ਰੇਸ਼ਨ ਨੰਬਰ ਪੀਬੀ 08 ਐੱਫ਼. ਐੱਫ਼ 9492 ਵਾਲੀ ਨੀਲੀ ਐਕਸ. ਯੂ. ਵੀ. 700 'ਚ ਅਪਰਾਧ ਦੀ ਯੋਜਨਾ ਬਣਾਉਂਦੇ ਹੋਏ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਛਾਪੇਮਾਰੀ ਦੌਰਾਨ ਨਵੀਨ ਸੈਣੀ ਉਰਫ਼ ਚਿੰਟੂ ਪੁੱਤਰ ਪ੍ਰੇਮ ਸੈਣੀ ਵਾਸੀ ਮੁਹੱਲਾ 329/2 ਮੁਹੱਲਾ ਹਰਗੋਬਿੰਦ ਨਗਰ ਥਾਣਾ ਡਵੀਜ਼ਨ 8 ਜਲੰਧਰ, ਨੀਰਜ ਕਪੂਰ ਉਰਫ਼ ਝਾਂਗੀ ਪੁੱਤਰ ਵਿਜੇ ਕਪੂਰ ਵਾਸੀ ਐਚ. ਨੰ: ਬੀ-2/728 ਗਾਂਧੀ ਕੈਂਪ ਪੀ.ਐਸ. ਡਿਵੀਜ਼ਨ 2 ਜਲੰਧਰ, ਕਿਸ਼ਨ ਬਾਲੀ ਉਰਫ਼ ਗੰਜਾ ਪੁੱਤਰ ਹਰਮੇਸ਼ ਕੁਮਾਰ ਬਾਲੀ ਵਾਸੀ ਅਬਾਦਪੁਰਾ ਥਾਣਾ ਡਵੀਜ਼ਨ 4 ਜਲੰਧਰ ਅਤੇ ਵਿਨੋਦ ਜੋਸ਼ੀ ਪੁੱਤਰ ਜਗਮੋਹਨ ਜੋਸ਼ੀ ਵਾਸੀ ਸਰਾਭਾ ਨਗਰ ਥਾਣਾ ਡਿਵੀਜ਼ਨ 8 ਜਲੰਧਰ ਕਰਾਸ ਫਾਇਰਿੰਗ ਮਗਰੋਂ ਕਾਬੂ ਕੀਤਾ ਗਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਅਪਰਾਧੀਆਂ ਨੂੰ ਗੋਲ਼ੀਬਾਰੀ ਦੀਆਂ ਘਟਨਾਵਾਂ ਅਤੇ ਹੋਰ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਛੇ (.32 ਬੋਰ) ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਪੁਲਿਸ ਨੇ ਦੋ ਸੁਪਾਰੀ ਕਤਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਵੀਨ ਸੈਣੀ ਉਰਫ਼ ਚਿੰਟੂ ਵਿਰੁੱਧ 21 ਅਤੇ ਨੀਰਜ ਕਪੂਰ ਵਿਰੁੱਧ ਜਲੰਧਰ, ਮੋਹਾਲੀ, ਪਟਿਆਲਾ ਅਤੇ ਹੁਸ਼ਿਆਰਪੁਰ ਵਿਖੇ 6 ਗੰਭੀਰ ਦੋਸ਼ਾਂ ਅਧੀਨ ਪੈਂਡਿੰਗ ਹਨ ਜਦਕਿ ਦੋ ਹੋਰ ਗੈਂਗਸਟਰਾਂ ਦੇ ਅਪਰਾਧਕ ਪਿਛੋਕੜ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 6 ਜਲੰਧਰ ਵਿਖੇ ਮੁਕੱਦਮਾ ਨੰਬਰ 55 ਮਿਤੀ 29-03-2024 ਅਧੀਨ 379B,392,384,387,34 IPC, 25(6),27-54-59 ਅਸਲਾ ਐਕਟ ਦਰਜ ਕੀਤਾ ਗਿਆ ਹੈ। 

 

In The Market