LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 1 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

bh5263000
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।
 
ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। 
 
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੈ ਇਸ ਲਈ ਲੋਕਾਂ ਵਿਚ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ। 
ਇਸ ਮੌਕੇ ਉਨ੍ਹਾਂ 62 ਸੁਪਰਵਾਈਜ਼ਰ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ ਅਤੇ 1 ਕਲਰਕ ਨੂੰ ਤਰਸ ਦੇ ਅਧਾਰ ਤੇ ਨਿਯੁਕਤੀ ਪੱਤਰ ਦਿੱਤੇ। 
 
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
In The Market