LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੁੱਲ੍ਹੀ ਬਹਿਸ 'ਚ ਹਰ ਪਾਰਟੀ ਨੂੰ ਆਪਣਾ ਪੱਖ ਰੱਖਣ ਲਈ ਮਿਲਣਗੇ 30 ਮਿੰਟ: CM ਮਾਨ

kui58693

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਿਵਸ ਵਾਲੇ ਦਿਨ 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਐਕਸ ਹੈਂਡਲ ਉਪਰ ਪੋਸਟ ਰਾਹੀਂ ਸਾਂਝੀ ਕੀਤੀ। ਖੁੱਲ੍ਹੀ ਬਹਿਸ ਦਾ ਨਾਂ ' ਮੈਂ ਪੰਜਾਬ ਬੋਲਦਾ ਹਾਂ' ਰੱਖਿਆ ਗਿਆ ਹੈ। ਇਹ ਬਹਿਸ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਹਰੇਕ ਪਾਰਟੀ ਨੂੰ ਆਪਣਾ ਪੱਖ ਰੱਖਣ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਇਸ ਦੌਰਾਨ ਪ੍ਰੋ. ਨਿਰਮਲ ਜੌੜਾ ਮੰਚ ਦਾ ਸੰਚਾਲਨ ਕਰਨਗੇ। ਇਸ ਬਹਿਸ ਵਿੱਚ ਸਮੂਹ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਸੀਐਮ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਰੋਧੀਆਂ ਨਾਲ ਓਪਨ ਡਿਬੇਟ ਦੀ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ। ਇਹ ਬਹਿਸ ਤੈਅ ਸਮੇਂ ਉਤੇ ਇੱਕ ਨਵੰਬਰ ਨੂੰ ਹੋਵੇਗੀ। ਇਹ ਡਿਬੇਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।

In The Market