ਪੰਜਾਬ : ਅੱਜ ਲੋਕ ਸਭਾ ਚੋਣਾਂ ਦੇ ਫੈਸਲੇ ਦਾ ਦਿਨ ਹੈ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਪਹਿਲਾਂ ਬੈਲੇਟ ਪੇਪਰ ਦੀ ਗਿਣਤੀ ਹੋਈ, ਜਿਸ ਤੋਂ ਬਾਅਦ ਈਵੀਐੱਮ ਖੋਲ੍ਹੀ ਗਈ। ਆਓ ਤੁਹਾਨੂੰ ਦੱਸਦੇ ਹਾਂ ਕਿ ਸ਼ੁਰੂਆਤ ਰੁਝਾਨਾਂ ਵਿਚ ਕੌਣ ਅੱਗੇ ਤੇ ਕੌਣ ਪਿੱਛੇ ਚੱਲ ਰਿਹਾ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸ ਲੀਡ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਦੀਆਂ 13 ਸੀਟਾਂ ਵਿਚੋਂ ਕਾਂਗਰਸ 7 ਸੀਟਾਂ ਉਤੇ ਅੱਗੇ ਚੱਲ ਰਹੀ ਹੈ ਤੇ ਆਮ ਆਦਮੀ ਪਾਰਟੀ ਤਿੰਨ ਸੀਟਾਂ ਉਤੇ ਬੜਤ ਬਣਾਏ ਹੋਏ ਹੈ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਵੱਡੀ ਲੀਡ ਲੈਂਦੇ ਨਜ਼ਰ ਆ ਰਹੇ ਹਨ। ਬਠਿੰਡਾ ਵਿਚ ਸ਼੍ਰੋਮਣੀ ਅਕਾਲੀ ਦਲ ਅੱਗੇ ਚੱਲ ਰਹੀ ਹੈ।
-ਜਲੰਧਰ ਲੋਕ ਸਭਾ ਸੀਟ ਉਤੇ ਕਾਂਗਰਸ ਉਮੀਦਵਾਰ ਤੇ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ। ਬੀਜੇਪੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਪਿੱਛੇ ਚੱਲ ਰਹੇ ਹਨ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ, ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, -ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ।
-ਬਠਿੰਡਾ ਤੋਂ ਹਰਸਿਮਰਤ ਬਾਦਲ ਅੱਗੇ ਚੱਲ ਰਹੇ ਹਨ।
-ਲੁਧਿਆਣਾ ਤੋਂ ਪਹਿਲਾਂ ਬੀਜੇਪੀ ਦੇ ਉਮੀਦਵਾਰ ਰਵਨੀਤ ਬਿੱਟੂ ਅੱਗੇ ਚਲ ਰਹੇ ਸੀ ਪਰ ਹੁਣ ਜਿਵੇਂ ਜਿਵੇਂ ਰੁਝਾਨ ਅ੍ੱਗੇ ਵੱਧ ਰਹੇ ਹਨ, ਉਸ ਮੁਤਾਬਕ ਕਾਂਗਰਸ ਦੇ ਪੰਜਾਬ ਪੱਧਾਨ ਅਮਰਿੰਦਰ ਰਾਜਾ ਵੜਿੰਗ ਲੀਡ ਲੈਂਦੇ ਨਜ਼ਰ ਆ ਰਹੇ ਹਨ। ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਪਿੱਛੇ ਚਲ ਰਹੇ ਹਨ।
-ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅੱਗੇ ਚਲ ਰਹੇ ਹਨ। ਬੀਜੇਪੀ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਪਿੱਛੇ ਚਲ ਰਹੇ ਹਨ।
-ਗੁਰਦਾਸਪੁਰ ਹਲਕੇ ਤੋਂ ਕਾਂਗਰਸ ਦੇ ਸੁਖਜਿੰਦਰ ਰੰਧਾਵਾ ਲੀਡ ਲੈਂਦੇ ਨਜ਼ਰ ਆ ਰਹੇ ਹਨ। ਬੀਜੇਪੀ ਦੇ ਦਿਨੇਸ਼ ਬੱਬੂ ਪਿੱਛੇ ਚੱਲ ਰਹੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल