LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਚੰਨੀ ਦੇ ਕਰੀਬੀ ਸਮੇਤ 10 ਠਿਕਾਣਿਆਂ 'ਤੇ ED ਨੇ ਕੀਤੀ ਛਾਪੇਮਾਰੀ

46

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਕਰੀਬੀ ਰਿਸ਼ਤੇਦਾਰ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਸੀਐਮ ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ ਇਲਾਵਾ ਈਡੀ ਨੇ 9 ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਦੀ ਇਹ ਛਾਪੇਮਾਰੀ ਮੰਗਲਵਾਰ ਸਵੇਰ ਤੋਂ ਜਾਰੀ ਹੈ। ਮੋਹਾਲੀ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਦੇ ਸੂਤਰਾਂ ਮੁਤਾਬਕ ਮੋਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਜਿਸ ਘਰ 'ਤੇ ਛਾਪਾ ਮਾਰਿਆ ਜਾ ਰਿਹਾ ਹੈ, ਉਹ ਸੀਐਮ ਚੰਨੀ ਦਾ ਕਰੀਬੀ ਦੱਸਿਆ ਜਾਂਦਾ ਹੈ। ਹਾਲਾਂਕਿ ਈਡੀ ਨੇ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Also Read : ਕਾਂਗਰਸ ਪਾਰਟੀ ਨੇ ਜਾਰੀ ਕੀਤੀ ਸੋਨੂੰ ਸੂਦ ਦੀ ਵੀਡੀਓ, ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਦਿੱਤੇ ਸੰਕੇਤ

ਈਡੀ ਦੇ ਸੂਤਰਾਂ ਅਨੁਸਾਰ ਨਜ਼ਦੀਕੀ ਰਿਸ਼ਤੇਦਾਰ ਸੀਐਮ ਚੰਨੀ ਦੇ ਜੀਜਾ ਦਾ ਪੁੱਤਰ ਹੈ। ਉਸਦਾ ਨਾਮ ਭੁਪਿੰਦਰ ਸਿੰਘ ਹਨੀ ਹੈ। ਸਾਲ 2018 'ਚ ਈਡੀ ਨੇ ਕੁਦਰਤਦੀਪ ਸਿੰਘ ਖਿਲਾਫ ਰੇਤ ਮਾਈਨਿੰਗ ਦਾ ਪਰਚਾ ਦਰਜ ਕੀਤਾ ਸੀ, ਜਿਸ 'ਚ ਹਨੀ ਦਾ ਨਾਂ ਆਇਆ ਸੀ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਚੁੱਕਿਆ ਹੈ।

Also Read : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ 2.38 ਲੱਖ ਨਵੇਂ ਮਾਮਲੇ, 310 ਲੋਕਾਂ ਦੀ ਮੌਤ

ਇਸ ਦੇ ਨਾਲ ਹੀ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 'ਜਦੋਂ ਪੱਛਮੀ ਬੰਗਾਲ 'ਚ ਚੋਣਾਂ ਹੋਈਆਂ ਸਨ ਤਾਂ ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ 'ਤੇ ਵੀ ਇਸੇ ਤਰ੍ਹਾਂ ਉਨ੍ਹਾਂ ਨੂੰ ਵੀ ਟਾਰਗੇਟ ਕੀਤਾ ਗਿਆ ਸੀ। ਹੁਣ ਈਡੀ (ED) ਪੰਜਾਬ ਵਿੱਚ ਵੀ ਅਜਿਹਾ ਹੀ ਕਰ ਰਹੀ ਹੈ। ਇਹ ਲੋਕਤੰਤਰ ਲਈ ਖ਼ਤਰਾ ਹੈ, ਪਰ ਅਸੀਂ ਹਾਰਨ ਵਾਲੇ ਨਹੀਂ ਹਾਂ। ਜਦੋਂ ਚੋਣਾਂ ਆਈਆਂ ਹਨ ਤਾਂ ਉਨ੍ਹਾਂ ਨੂੰ ਈਡੀ ਦੀ ਛਾਪੇਮਾਰੀ ਯਾਦ ਆ ਗਈ ਹੈ।' ਸੀਐਮ ਚੰਨੀ ਨੇ ਕਿਹਾ ਕਿ ਮੈਨੂੰ ਮੀਡੀਆ ਰਾਹੀਂ ਖ਼ਬਰ ਮਿਲੀ ਹੈ। ਉਹ ਮੈਨੂੰ, ਮੇਰੇ ਮੰਤਰੀਆਂ ਅਤੇ ਹਰ ਕਾਂਗਰਸੀ ਆਗੂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਹ ਸਾਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬੀ ਕਦੇ ਦਬਦੇ ਨੀ।

In The Market