LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪ੍ਰਸਿੱਧ ਪੰਜਾਬੀ ਕਵੀ ਤੇ ਸਾਹਿਤਕਾਰ ਡਾ. ਸੁਰਜੀਤ ਪਾਤਰ ਪੰਜ ਤੱਤਾਂ 'ਚ ਵਿਲੀਨ, ਸੀਐਮ ਮਾਨ ਪੁੱਜੇ, ਕੀਤਾ ਐਲਾਨ

cm maan new cremation

Surjit Patar Cremation : ਪ੍ਰਸਿੱਧ ਪੰਜਾਬੀ ਕਵੀ ਤੇ ਸਾਹਿਤਕਾਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਦੇ ਨਾਲ ਹੀ ਇਸ ਤੋਂ ਬਾਅਦ ਉਨ੍ਹਾਂ ਨੇ ਮਰਹੂਮ ਕਵੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਕਈ ਲੋਕ ਉਨ੍ਹਾਂ ਦੀ ਰਿਹਾਇਸ਼ 'ਤੇ ਇਕੱਠੇ ਹੋਏ। ਇਸ ਵਿਚ ਪ੍ਰਸਿੱਧ ਸਾਹਿਤਕਾਰ, ਕਲਾਕਾਰ, ਨੇਤਾ, ਵਿਧਾਇਕ, ਪ੍ਰੋਫੈਸਰ ਅਤੇ ਮੀਡੀਆ ਨਾਲ ਜੁੜੇ ਲੋਕ ਸ਼ਾਮਲ ਸਨ। ਸੁਰਜੀਤ ਪਾਤਰ ਦਾ ਦੋ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ ਪਰ ਉਨ੍ਹਾਂ ਦਾ ਬੇਟਾ ਵਿਦੇਸ਼ ਵਿਚ ਸੀ। ਅਜਿਹੇ 'ਚ ਬੇਟੇ ਦੇ ਆਉਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕੀਤਾ ਗਿਆ। 
ਪੰਜਾਬ ਸਰਕਾਰ ਵਲੋਂ ਪਾਤਰ ਪੁਰਸਕਾਰ ਦੇਣ ਦਾ ਐਲਾਨ
ਪੰਜਾਬ ਸਰਕਾਰ ਨੇ ਪੰਜਾਬੀ ਕਵੀ ਅਤੇ ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ਵਿਚ ਹਰ ਸਾਲ ਪਾਤਰ ਪੁਰਸਕਾਰ ਦੇਣ ਦਾ ਵੀ ਐਲਾਨ ਕੀਤਾ ਹੈ। ਇਹ ਪੁਰਸਕਾਰ ਉੱਭਰ ਰਹੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਆਰ ਕੀਤੀ ਹੈ। ਪਾਤਰ ਪੁਰਸਕਾਰ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਦਾ ਨਕਦ ਇਨਾਮ ਅਤੇ ਇਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਕਰੇਗਾ।

In The Market