LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

27 ਸਤੰਬਰ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ, ਜਾਣੋ ਕੀ ਕੁਝ ਰਹੇਗਾ ਖੁੱਲ੍ਹਾ

23 sep farmers

ਜਲੰਧਰ : ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ 'ਤੇ 27 ਸਤੰਬਰ ਨੂੰ ਪੰਜਾਬ ਵਿੱਚ ਰੇਲ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੇਗੀ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਸਭਾ ਦੇ ਅਧਿਕਾਰੀਆਂ ਨੇ ਅੱਜ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ 27 ਸਤੰਬਰ ਨੂੰ ਸਾਰੀਆਂ ਜਥੇਬੰਦੀਆਂ ਜਲੰਧਰ-ਫਗਵਾੜਾ ਨੈਸ਼ਨਲ 'ਤੇ ਬਾਥ ਕੈਸਲ ਦੇ ਨੇੜੇ ਧਰਨਾ ਦੇਣਗੀਆਂ।  

Also Read : ਮੁੱਖ ਮੰਤਰੀ ਦਾ ਵੱਖਰਾ ਅੰਦਾਜ, ਸਟੇਜ਼ 'ਤੇ ਵਿਦਿਆਰਥੀਆਂ ਨਾਲ ਪਾਇਆ ਭੰਗੜਾ

ਇਸ ਸਮੇਂ ਦੌਰਾਨ ਐਂਬੂਲੈਂਸਾਂ ਨੂੰ ਛੱਡ ਕੇ ਕਿਸੇ ਵੀ ਵਾਹਨ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਦੁਕਾਨਦਾਰਾਂ, ਵਪਾਰੀਆਂ ਅਤੇ ਮਜ਼ਦੂਰ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰਨ ਲਈ 27 ਸਤੰਬਰ ਨੂੰ ਆਪਣੇ ਕਾਰੋਬਾਰ ਬੰਦ ਕਰਕੇ ਵਿਰੋਧ ਵਿੱਚ ਸ਼ਾਮਲ ਹੋਣ।

In The Market