ਲੁਧਿਆਣਾ (ਇੰਟ.)- ਲੁਧਿਆਣਾ (Ludhiana) ਵਿੱਚ ਫਿਰ ਤੋਂ ਅਕਸ਼ੈ ਕੁਮਾਰ (Akshay Kumar) ਦੀ ਫ਼ਿਲਮ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ। ਵਿਰੋਧ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਕਾਰਵਾਈ ਨਹੀਂ ਕਰਦਾ ਤਾਂ ਅਣਸੁਖਾਵੀ ਘਟਨਾ ਲਈ ਜ਼ਿੰਮੇਵਾਰ ਵੀ ਪ੍ਰਸ਼ਾਸਨ ਹੀ ਹੋਵੇਗਾ। ਕਿਸਾਨ ਅੰਦੋਲਨ (Peasant movement) ਦੇ ਚਲਦਿਆਂ ਹੁਣ ਨੌਜਵਾਨ ਵੀ ਜਾਗਰੁਕ ਨਜ਼ਰ ਆ ਰਹੇ ਹਨ ਜਿੱਥੇ ਉਹ ਖੁਦ ਕਿਸਾਨ ਵਿਰੋਧੀ ਐਕਟਰਾਂ ਦੀ ਫਿਲਮ (Film) ਨਾ ਦੇਖਣ ਦੀ ਗੱਲ ਕਰ ਰਹੇ ਹਨ। ਉੱਥੇ ਹੀ ਪੰਜਾਬ ਵਿਚ ਫਿਲਮ ਬੰਦ ਕਰਾਉਣ ਲਈ ਵੀ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿੱਚ ਅਕਸ਼ੈ ਕੁਮਾਰ ਦੀ ਫਿਲਮ ਨੂੰ ਲੈ ਕੇ 23 ਅਗਸਤ ਨੂੰ ਇਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਸੀ ਕਿ ਅਕਸ਼ੈ ਕੁਮਾਰ ਦੀ ਮੂਵੀ ਉਪਰ ਬੈਨ ਲਗਾਇਆ ਜਾਵੇ। ਨਹੀਂ ਤਾਂ 26 ਅਗਸਤ ਨੂੰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵਲੋਂ ਵਾਅਦੇ ਅਨੁਸਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਫਿਲਮ ਨੂੰ ਬੰਦ ਕਰਨ ਦੀ ਮੰਗ ਕੀਤੀ।
Read more- ਸੁਪਰੀਮ ਕੋਰਟ ਵਿਚ 3 ਔਰਤਾਂ ਸਣੇ 9 ਜੱਜਾਂ ਦੀ ਨਿਯੁਕਤੀ ਨੂੰ ਹਰੀ ਝੰਡੀ
ਜਿਸ ਦੇ ਸਬੰਧ ਵਿਚ ਜਦੋਂ ਨੌਜਵਾਨ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਸਾਲ 9 ਮਹੀਨੇ ਤੋਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ ਭਾਰਤ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਜਿਹੜੇ ਅਦਾਕਾਰ ਕਿਸਾਨਾਂ ਖਿਲਾਫ ਟਿੱਪਣੀਆਂ ਕਰਦੇ ਹਨ । ਉਨ੍ਹਾਂ ਦੀਆਂ ਫਿਲਮਾਂ ਪੰਜਾਬ ਵਿਚ ਨਹੀਂ ਚੱਲਣ ਦਿੱਤੀਆਂ ਜਾਣਗੀਆਂ ਕਿਉਂਕਿ ਉਹ ਤਰ੍ਹਾਂ-ਤਰ੍ਹਾਂ ਦੇ ਕਿਰਦਾਰ ਨਿਭਾਅ ਕੇ ਪੰਜਾਬ ਵਿਚੋਂ ਕਰੋੜਾਂ ਰੁਪਏ ਕਮਾਉਂਦੇ ਹਨ ਅਤੇ ਪੰਜਾਬੀਆਂ ਖਿਲਾਫ਼ ਹੀ ਗਲਤ ਟਿਪਣੀ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਸ਼ਾਂਤਮਈ ਹੈ ਪਰ ਜੇਕਰ ਪ੍ਰਸ਼ਾਸ਼ਨ ਨੇ ਧਿਆਨ ਨਾ ਦਿੱਤਾ ਤਾਂ ਅਣਸੁਖਾਵੀਂ ਘਟਨਾ ਲਈ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ।


