LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਵਲੋਂ ਹਰਜੀਤ ਗਰੇਵਾਲ ਦੀ ਜ਼ਮੀਨ ਵਾਹੀ, ਕਿਹਾ- ਝੋਨਾ ਲਾਉਣ ਤੋਂ ਕੀਤਾ ਸੀ ਮਨਾਂ

harjit grewal

ਬਰਨਾਲਾ (ਇੰਟ.)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) (Bharti kissan union) ਵਲੋਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੇ ਖੇਤਾਂ ਵਿਚ ਲਗਾਈ ਗਈ ਝੋਨੇ ਦੀ ਜੀਰੀ ਦੀ ਵਾਹੀ ਕਰ ਦਿੱਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਹਰਜੀਤ ਗਰੇਵਾਲ ਮੋਦੀ ਦਾ ਚਮਚਾ ਹੈ ਅਤੇ ਉਨ੍ਹਾਂ ਦਾ ਧੱਕਾ ਨਹੀਂ ਚੱਲਣ ਦਿਆਂਗੇ। ਅਸੀਂ ਉਸ ਨੂੰ ਕਿਹਾ ਸੀ ਕਿ ਜੀਰੀ ਨਹੀਂ ਲਗਾਉਣੀ ਇਸ ਦੇ ਬਾਵਜੂਦ ਉਸ ਨੇ ਜੀਰੀ ਲਗਾਈ, ਜਿਸ ਤੋਂ ਬਾਅਦ ਸਾਡੀ ਕਿਸਾਨ ਯੂਨੀਅਨ ਦੇ ਵਰਕਰਾਂ ਵਲੋਂ ਇਕੱਠ ਕਰ ਕੇ ਇਸ ਦੇ ਖੇਤਾਂ ਵਿਚ ਲਗਾਈ ਗਈ ਜੀਰੀ ਦੀ ਵਾਹੀ ਕਰ ਦਿੱਤੀ ਗਈ। ਦਰਅਸਲ ਹਰਜੀਤ ਗਰੇਵਾਲ ਵਲੋਂ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਕਿਸਾਨਾਂ ਵਲੋਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

Read this- ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਕਾਰਣ ਸੜਕਾਂ 'ਤੇ ਉੱਤਰੇ ਕਾਂਗਰਸੀ ਵਰਕਰ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਧਨੌਲਾ ਦੇ ਕੁਝ ਲੋਕਾਂ ਵਲੋਂ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਦੇ ਸੰਘਰਸ਼ ਦੇ ਚੱਲਦਿਆਂ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਗਿਆ ਸੀ। ਧਨੌਲਾ ਵਾਸੀ ਖੇਤੀ ਕਾਨੂੰਨਾਂ ਨੂੰ ਲੈ ਕੇ ਹਰਜੀਤ ਗਰੇਵਾਲ ਵਲੋਂ ਕਿਸਾਨਾਂ ਵਿਰੁੱਧ ਕੀਤੀ ਜਾਂਦੀ ਬਿਆਨਬਾਜ਼ੀ ਕਾਰਨ ਰੋਸ ਜਤਾਇਆ ਗਿਆ ਸੀ। ਜਿਸ ਤੋਂ ਬਾਅਦ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ’ਤੇ ਨਾ ਲੈਣ ਦਾ ਵੀ ਫ਼ੈਸਲਾ ਕੀਤਾ ਗਿਆ ਸੀ। ਭਾਜਪਾ ਆਗੂ ਦੀ ਜ਼ਮੀਨ ਠੇਕੇ ’ਤੇ ਲੈਣ ਵਾਲੇ ਦਾ ਵੀ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਬਾਈਕਾਟ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

In The Market