ਅੰਮ੍ਰਿਤਸਰ : ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤਾ ਹੈ। ਪੁਲਿਸ ਨੇ ਧਾਰਾ 295 ਏ ਅਤੇ 307 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ, ਅਜੇ ਤੱਕ ਦੋਸ਼ੀ ਦੀ ਪਛਾਣ ਨਹੀਂ ਹੋ ਸਕੀ ਹੈ। ਮੁਲਜ਼ਮ ਦੀ ਲਾਸ਼ ਨੂੰ ਸ਼ਨਾਖਤ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦੀ ਪਛਾਣ ਹੋਣ ਤੱਕ ਉਸ ਦਾ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ।
Also Read : ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ‘ਚ ਵੀ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਕਾਬੂ
ਸੇਵਾਦਾਰ ਸਾਧਾ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ
ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਧਾ ਸਿੰਘ (47) ਪੁੱਤਰ ਸੁੱਚਾ ਸਿੰਘ ਵਾਸੀ ਕੁਆਰਟਰ ਨੰਬਰ ਬੀਜ਼-93 ਅਕਾਲੀ ਕਲੋਨੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਹਾਲ ਵਾਸੀ ਗਲੀ ਪੀਰ ਵਾਲੀ ਨੇੜੇ ਰਤੋਲ ਡੇਅਰੀ ਕੋਟ ਮਿੱਤ ਸਿੰਘ ਅੰਮ੍ਰਿਤਸਰ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।

