ਲੁਧਿਆਣਾ ਵਿਚ ਫੈਕਟਰੀਆਂ ਵਿਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਲੁਧਿਆਣਾ (ਇੰਟ.)- ਲੁਧਿਆਣਾ ਦੇ ਆਰ. ਕੇ. ਰੋਡ ਸਥਿਤ ਹਿੰਦੁਸਤਾਨ ਟਾਇਰ ਨਾਮ ਦੀ ਫ਼ੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਭਿੱਨਕ ਅੱਗ ਨੂੰ…

ਲੁਧਿਆਣਾ (ਇੰਟ.)- ਲੁਧਿਆਣਾ ਦੇ ਆਰ. ਕੇ. ਰੋਡ ਸਥਿਤ ਹਿੰਦੁਸਤਾਨ ਟਾਇਰ ਨਾਮ ਦੀ ਫ਼ੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਭਿੱਨਕ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਦਸਤੇ ਦੀਆਂ 2 ਦਰਜਨ ਤੋਂ ਵਧੇਰੇ ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਅਤੇ ਉਨ੍ਹਾਂ ਵਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Chandigarh Fire and Emergency Services - Wikipedia

Read this- ਬਾਲੀਵੁੱਡ ਪ੍ਰਸਿੱਧ ਅਦਾਕਾਰ ਆਮਿਰ ਖਾਨ ਤੇ ਕਿਰਣ ਰਾਓ ਨੇ ਕੀਤਾ ਤਲਾਕ ਲੈਣ ਦਾ ਫੈਸਲਾ

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰ ਕਿਆਸ ਲਾਏ ਜਾ ਰਹੇ ਹਨ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ। ਅੱਗ ਲੱਗਣ ਨਾਲ ਫ਼ੈਕਟਰੀ ਅੰਦਰ ਪਿਆ ਲੱਖਾਂ ਰੁਪਏ ਦਾ ਕੱਚਾ ਤੇ ਤਿਆਰ ਮਾਲ ਸੜ ਕੇ ਸਵਾਹ ਹੋ ਗਿਆ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਸਮਰਾਲਾ ਚੌਕ ਦੇ ਨੇੜੇ ਵੀ ਇਕ ਹੌਜ਼ਰੀ ਫ਼ੈਕਟਰੀ ‘ਚ ਅੱਗ ਲੱਗਣ ਦੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

 

Leave a Reply

Your email address will not be published. Required fields are marked *