LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਹਿਲਾਂ ਕੜਾਕੇ ਦੀ ਠੰਡ ਹੁਣ ਮੀਂਹ ਦਾ ਕਹਿਰ, ਇੰਨ੍ਹਾਂ 6 ਸੂਬਿਆਂ ਲਈ ਐਡਵਾਈਜ਼ਰੀ ਜਾਰੀ

19j

ਚੰਡੀਗੜ੍ਹ  : ਆਉਣ ਵਾਲੇ ਦਿਨਾਂ 'ਚ ਕੜਾਕੇ ਦੀ ਠੰਡ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ 'ਚ ਮੌਸਮ ਤੇਜ਼ੀ ਨਾਲ ਬਦਲਣ ਵਾਲਾ ਹੈ। ਦਿੱਲੀ ਸਮੇਤ ਇਨ੍ਹਾਂ ਰਾਜਾਂ ਵਿੱਚ ਤਿੰਨ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਯੂਪੀ, ਬਿਹਾਰ, ਮੱਧ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਕੜਾਕੇ ਦੀ ਠੰਡ ਪੈ ਸਕਦੀ ਹੈ। ਦੂਜੇ ਪਾਸੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਰਾਜਸਥਾਨ ਵਿੱਚ ਅੱਜ ਵੀ ਪਿਛਲੇ ਦਿਨਾਂ ਦੇ ਮੁਕਾਬਲੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਬਿਹਤਰ ਹੋ ਜਾਵੇਗਾ।

Also Read : ਦੇਸ਼ 'ਚ ਬੀਤੇ 24 ਘੰਟਿਆ 'ਚ ਸਾਹਮਣੇ ਆਏ ਕੋਰੋਨਾ ਦੇ 2.82 ਲੱਖ ਮਾਮਲੇ, 441 ਲੋਕਾਂ ਦੀ ਮੌਤ

ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਛੇ ਰਾਜਾਂ ਵਿੱਚ 21 ਜਨਵਰੀ ਤੋਂ ਬਾਰਿਸ਼ ਸ਼ੁਰੂ ਹੋ ਜਾਵੇਗੀ, ਜੋ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ। 21, 22 ਅਤੇ 23 ਜਨਵਰੀ ਨੂੰ ਇਨ੍ਹਾਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। skymetweather ਮੁਤਾਬਕ ਮੌਸਮ 'ਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਆਏਗਾ। ਇਸ ਤੋਂ ਬਾਅਦ 24 ਜਨਵਰੀ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਜਤਾਈ ਗਈ ਹੈ।

Also Read : 5G ਦਾ ਖਤਰਾ ! Air India ਨੇ US ਦੀਆਂ ਕਈ ਉਡਾਣਾਂ ਕੀਤੀਆਂ ਰੱਦ, ਲੈਂਡਿੰਗ-ਬ੍ਰੇਕ ਨੂੰ ਲੈ ਕੇ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਰਾਜਸਥਾਨ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਬਿਹਾਰ, ਉੜੀਸਾ, ਉੱਤਰ ਪ੍ਰਦੇਸ਼ ਵਿੱਚ ਸਵੇਰ ਅਤੇ ਸ਼ਾਮ ਨੂੰ ਬਹੁਤ ਸੰਘਣੀ ਧੁੰਦ ਛਾਈ ਰਹੇਗੀ। ਇਸ ਨਾਲ ਦਿੱਖ ਘੱਟ ਸਕਦੀ ਹੈ। ਆਈਐਮਡੀ (IMD) ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 21, 22 ਅਤੇ 23 ਜਨਵਰੀ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਦਿੱਲੀ 'ਚ ਰਹਿਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਣਯੋਗ ਹੈ ਕਿ ਜਨਵਰੀ ਦੇ ਸ਼ੁਰੂ 'ਚ ਵੀ ਦਿੱਲੀ 'ਚ ਮੌਸਮ ਨੇ ਕਰਵਟ ਲੈ ਲਈ ਸੀ ਅਤੇ ਕਈ ਦਿਨਾਂ ਤੱਕ ਭਾਰੀ ਮੀਂਹ ਪਿਆ ਸੀ।

Also Read : ਪੰਜਾਬ 'ਚ ਕੋਰੋਨਾ ਨਾਲ ਵਿਗੜੇ ਹਾਲਾਤ, ਇਕ ਦਿਨ 'ਚ 26 ਲੋਕਾਂ ਦੀ ਮੌਤ

ਦਿੱਲੀ ਵਿੱਚ ਲਗਾਤਾਰ ਛੇਵੇਂ ਦਿਨ ਠੰਢ ਦਾ ਕਹਿਰ ਜਾਰੀ
ਦੂਜੇ ਪਾਸੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਲਗਾਤਾਰ ਛੇਵੇਂ ਦਿਨ ਵੀ ‘ਕੋਲਡ ਡੇਅ’ ਦੀ ਸਥਿਤੀ ਬਣੀ ਰਹੀ। ਇਸੇ ਤਰ੍ਹਾਂ ਦੀ ਸਥਿਤੀ ਦੋ ਦਿਨ ਹੋਰ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸਫਦਰਜੰਗ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਾਲਮ 'ਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਲੋਧੀ ਰੋਡ ਦੀ ਗੱਲ ਕਰੀਏ ਤਾਂ ਘੱਟੋ-ਘੱਟ ਤਾਪਮਾਨ 7.6 ਡਿਗਰੀ ਰਿਹਾ।

Also Read : ਮੁੰਬਈ 'ਚ ਜੰਗੀ ਬੇੜੇ INS ਰਣਵੀਰ 'ਚ ਧਮਾਕਾ, ਨੇਵੀ ਦੇ 3 ਜਵਾਨਾਂ ਦੀ ਮੌਤ ਤੇ 11 ਜ਼ਖਮੀ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪਾਲਮ, ਲੋਧੀ ਰੋਡ, ਰਿਜ ਅਯਾਨਗਰ, ਜਾਫਰਪੁਰ, ਨਜਫਗੜ੍ਹ ਅਤੇ ਨਰੇਲਾ ਦੇ ਮੌਸਮ ਸਟੇਸ਼ਨਾਂ ਨੇ 'ਕੋਲਡ ਡੇ' ਅਤੇ 'ਗੰਭੀਰ ਠੰਡੇ ਦਿਨ' ਸਥਿਤੀਆਂ ਦਰਜ ਕੀਤੀਆਂ। ਜਾਫਰਪੁਰ, ਨਰੇਲਾ ਅਤੇ ਪਾਲਮ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 12.8 ਡਿਗਰੀ ਸੈਲਸੀਅਸ, 13.1 ਡਿਗਰੀ ਸੈਲਸੀਅਸ ਅਤੇ 13.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਨ੍ਹਾਂ ਥਾਵਾਂ 'ਤੇ ਤਾਪਮਾਨ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਘੱਟ ਸੀ। 

In The Market