LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨਾਲ ਫੋਨ 'ਤੇ ਕੀਤੀ ਗੱਲਬਾਤ

mayawati badal

ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former CM Parkash Singh Badal) ਨਾਲ ਬਸਪਾ ਮੁਖੀ ਅਤੇ ਯੂ.ਪੀ. (UP) ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ (Former Cm Mayawati) ਨੇ ਗੱਲਬਾਤ ਕੀਤੀ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (SAD) ਅਤੇ ਬਹੁਜਨ ਸਮਾਜ ਪਾਰਟੀ (BSP) ਨਾਲ ਗਠਜੋੜ 'ਤੇ ਵਧਾਈ ਦਿੱਤੀ।

Punjab CM Parkash Singh Badal injured in shoe attack | National News –  India TV

ਬਸਪਾ ਨਾਲ ਗਠਜੋੜ ਤੋਂ ਬਾਅਦ ਅਕਾਲੀ ਦਲ ਨੇ ਦਿੱਤਾ ਨਵਾਂ ਨਾਅਰਾ, 'ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ'

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭੈਣਜੀ ਤੁਹਾਨੂੰ ਬਹੁਤ-ਬਹੁਤ ਮੁਬਾਰਕ ਹੋਵੇ ਅਤੇ ਮੈਨੂੰ ਇਸ ਨੂੰ ਲੈ ਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਮੈਨੂੰ ਇੰਨੀ ਖੁਸ਼ੀ ਹੋ ਰਹੀ ਹੈ ਕਿ ਮੈਂ ਬਿਆਨ ਨਹੀਂ ਕਰ ਸਕਦਾ। ਪੂਰੀ ਸੈਰੇਮਨੀ ਹੋ ਗਈ ਹੈ ਅਤੇ ਅਸੀਂ ਤੁਹਾਨੂੰ ਛੇਤੀ ਹੀ ਦਾਅਵਤ ਭੇਜਾਂਗੇ ਪੰਜਾਬ ਆਉਣ ਲਈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਿਹਤ ਬਾਰੇ ਵੀ ਦੱਸਿਆ ਕਿ ਮੇਰੀ ਸਿਹਤ ਠੀਕ ਹੈ।

Mayawati - Wikipedia

ਬਸਪਾ ਨਾਲ ਗਠਜੋੜ ਤੋਂ ਬਾਅਦ ਅਕਾਲੀ ਦਲ ਨੇ ਦਿੱਤਾ ਨਵਾਂ ਨਾਅਰਾ, 'ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ'

ਤੁਹਾਨੂੰ ਦੱਸ ਦਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਦਾ ਰਸਮੀ ਐਲਾਨ ਚੰਡੀਗੜ੍ਹ ਦਫਤਰ ਵਿਖੇ ਕੀਤਾ ਗਿਆ। ਇਸ ਦੌਰਾਨ ਦੋਹਾਂ ਪਾਰਟੀਆਂ ਵਿਚ ਸੀਟਾਂ ਨੂੰ ਲੈ ਕੇ ਵੀ ਸਹਿਮਤੀ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ 97 ਸੀਟਾਂ ਜਦੋਂਕਿ ਬਸਪਾ ਵਲੋਂ 20 ਸੀਟਾਂ 'ਤੇ ਚੋਣ ਲੜੀ ਜਾਵੇਗੀ। ਦੋਹਾਂ ਸਿਆਸੀ ਪਾਰਟੀਆਂ ਵਲੋਂ ਹੁਣੇ ਤੋਂ ਪੰਜਾਬ ਚੋਣਾਂ 2022 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੁਖਬੀਰ ਸਿੰਘ ਬਾਦਲ ਵਲੋਂ ਇਸ ਦੌਰਾਨ ਇਕ ਨਵਾਂ ਨਾਅਰਾ ਵੀ ਦਿੱਤਾ ਗਿਆ 'ਸੋਚ ਵਿਕਾਸ ਦੀ, ਨਵੇਂ ਪੰਜਾਬ ਦੀ'। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਅਕਤੂਬਰ ਮਹੀਨੇ ਵਿਚ ਜਾਰੀ ਕੀਤਾ ਜਾਵੇਗਾ।

In The Market