ਅਮਲੋਹ: ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ।
ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jhansi Hospital Fire News: अस्पताल में आग लगने से 10 नवजात शिशुओं की मौत
PRTC Bus Accident : घने कोहरे के कारण हुआ बड़ा हादसा; PRTC की ट्रॉले से टक्कर, कई लोग घायल
Bijnor Road Accident : शादी करके घर आ रहे दूल्हा-दुल्हन समेत 7 लोगों की दर्दनाक हादसे में मौत