Kulbir Singh Zira Arrest News: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਫ਼ਿਰੋਜ਼ਪੁਰ ਪੁਲਿਸ ਨੇ ਉਹਨਾਂ ਨੂੰ ਸਵੇਰੇ ਉਸ ਵੇਲੇ ਘਰੋਂ ਚੁੱਕ ਲਿਆ ਜਦੋਂ ਉਹ ਸੁੱਤੇ ਪਏ ਸੀ। ਹੁਣ ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ ਲੋਅਰ ਕੋਰਟ ਜੱਜ ਦੇ ਗ੍ਰਹਿ ਵਿਖੇ ਪੇਸ਼ ਕਰਕੇ 31 ਅਕਤੂਬਰ ਤੱਕ ਫਿਰੋਜ਼ਪੁਰ ਜੇਲ੍ਹ ਭੇਜ ਦਿੱਤਾ ਹੈ।
ਸਾਬਕਾ ਵਿਧਾਇਕ ਅਤੇ @INCPunjab ਜ਼ਿਲ੍ਹਾ ਪ੍ਰਧਾਨ ਸ. ਕੁਲਬੀਰ ਸਿੰਘ ਜ਼ੀਰਾ ਜੀ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨਿੰਦਣਯੋਗ ਹੀ ਨਹੀਂ ਸਗੋਂ ਇਸ ਸਰਕਾਰ ਦੀ ਘਿਨਾਉਣੀ ਰਾਜਨੀਤੀ ਨੂੰ ਵੀ ਦਰਸਾਉਂਦੀ ਹੈ। ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਜ਼ੀਰਾ ਸਾਬ 'ਤੇ ਉਹਨਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਮੁਕਦਮਾ ਦਰਜ ਕੀਤਾ ਗਿਆ ਹੈ…
— Amarinder Singh Raja Warring (@RajaBrar_INC) October 17, 2023
ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਕੇਂਦਰੀ ਜੇਲ੍ਹ ਤੋਂ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਸੀ ਤਾਂ ਜੋ ਕੋਈ ਵੀ ਕਾਂਗਰਸੀ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਨਾ ਕਰ ਸਕੇ, ਇਸ ਲਈ ਉਨ੍ਹਾਂ ਨੂੰ ਚੁੱਪਚਾਪ ਰੋਪੜ ਜੇਲ੍ਹ ਭੇਜ ਦਿੱਤਾ ਗਿਆ।ਕੁਲਬੀਰ ਸਿੰਘ ਜ਼ੀਰਾ ਨੂੰ ਇੱਕ ਘੰਟਾ ਪਹਿਲਾਂ ਫਿਰੋਜ਼ਪੁਰ ਕੇਂਦਰੀ ਜੇਲ੍ਹ ਲਿਜਾਇਆ ਗਿਆ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੁਲਬੀਰ ਸਿੰਘ ਜ਼ੀਰਾ ਜੀ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨਿੰਦਣਯੋਗ ਹੀ ਨਹੀਂ ਸਗੋਂ ਇਸ ਸਰਕਾਰ ਦੀ ਘਿਨਾਉਣੀ ਰਾਜਨੀਤੀ ਨੂੰ ਵੀ ਦਰਸਾਉਂਦੀ ਹੈ। ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਜ਼ੀਰਾ ਸਾਬ 'ਤੇ ਉਹਨਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਮੁਕੱਦਮਾ ਦਰਜ ਕੀਤਾ ਗਿਆ ਹੈ ਜੋ ਆਪਣੀ ਡਿਊਟੀ ਨਹੀਂ ਨਿਭਾ ਰਹੇ ਸਨ। ਸਰਕਾਰ ਧੱਕੇਸ਼ਾਹੀ ਨਾਲ ਸਾਡੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਪਰ ਅਸੀਂ ਚੁੱਪ ਨਹੀਂ ਰਹਾਂਗੇ, ਇਸ ਬਦਲਾਖੋਰੀ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल