LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

1984 ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸੀ ਸਾਬਕਾ ਸਾਂਸਦ ਸੱਜਣ ਕੁਮਾਰ ਬਰੀ, ਦਿੱਲੀ ਦੀ ਰਾਉਜ਼ ਐਵੀਨਿਊ ਕੋਰਟ ਨੇ ਸੁਣਾਇਆ ਫੈਸਲਾ

sook52369

ਨਵੀਂ ਦਿੱਲੀ: ਰਾਉਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ਇਲਾਕੇ 'ਚ ਵਾਪਰੀ ਘਟਨਾ ਨਾਲ ਸਬੰਧਤ ਕੇਸ 'ਚੋਂ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸਬੰਧਿਤ ਸੀ। ਦੱਸ ਦੇਈਏ ਕਿ ਸੱਜਣ ਕੁਮਾਰ ਦੂਜੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਜੇਲ੍ਹ 'ਚ ਹੀ ਹੈ।

ਭੀੜ ਨੇ ਜਸਵੰਤ ਸਿੰਘ ਅਤੇ ਤਰੁਣ ਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਸੱਜਣ ਕੁਮਾਰ 'ਤੇ ਭੀੜ ਦੀ ਅਗਵਾਈ ਕਰਨ ਦਾ ਦੋਸ਼ ਸੀ। ਇਹ ਉਹ ਸੀ ਜਿਸ ਨੇ ਪਿਉ-ਧੀ ਨੂੰ ਸਾੜਨ ਲਈ ਉਕਸਾਇਆ ਸੀ।ਅਦਾਲਤ ਨੇ ਇਸ ਮਾਮਲੇ 'ਚ ਉਸ ਨੂੰ ਬਰੀ ਕਰ ਦਿੱਤਾ ਹੈ। ਹਾਲਾਂਕਿ ਉਹ ਜੇਲ੍ਹ ਵਿੱਚ ਹੀ ਰਹੇਗਾ। ਉਸ ਨੂੰ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਹੋਰ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

 

In The Market