LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼

sukhbir sit

ਚੰਡੀਗੜ੍ਹ (ਬਿਊਰੋ)-ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਜਾਂਚ ਕਰ ਰਹੀ ਐੱਸ.ਆਈ.ਟੀ. () ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਪੁੱਛਗਿੱਛ ਕਰੇਗੀ। ਉਨ੍ਹਾਂ ਨੂੰ ਇਸ ਮਾਮਲੇ ਵਿਚ ਸਮਨ ਭੇਜ ਦਿੱਤਾ ਗਿਆ ਹੈ। ਸੁਖਬੀਰ ਬਾਦਲ ਚੰਡੀਗੜ੍ਹ ਦੇ ਸੈਕਟਰ-32 ਵਿਚ ਬਣੇ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿਚ ਅੱਜ ਆਉਣਗੇ। 2015 ਵਿਚ ਕੋਟਕਪੂਰਾ ਗੋਲੀ ਕਾਂਡ ਵੇਲੇ ਬਾਦਲ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਸਨ।

Sukhbir Badal: "Very Unfortunate" That Farmers Not Taken On Board Over Bills 

ਜ਼ਿਕਰਯੋਗ ਹੈ ਕਿ ਇਸ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸੂਬਾ ਸਰਕਾਰ ਨੂੰ ਨਵੀਂ ਐੱਸ.ਆਈ.ਟੀ. ਦੀ ਟੀਮ ਗਠਿਤ ਕਰਨ ਦੇ ਹੁਕਮ ਦਿੱਤੇ ਗਏ ਸਨ। ਮਈ ਵਿਚ ਗਠਿਤ ਇਹ ਟੀਮ ਇਹ ਜਾਂਚ ਕਰਨ ਵਿਚ ਲੱਗੀ ਹੋਈ ਹੈ ਕਿ 2015 ਵਿਚ ਸ਼ਾਂਤੀਪੂਰਨ ਤਰੀਕਿਆਂ ਨਾਲ ਧਰਨਾ ਦੇ ਰਹੇ ਸਿੱਖਾਂ 'ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਐੱਸ.ਆਈ.ਟੀ. ਦੀ ਟੀਮ ਇਸ ਮਾਮਲੇ ਵਿਚ ਘਟਨਾ ਵੇਲੇ ਮੌਜੂਦ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਕੋਲੋਂ ਵੀ ਪੁੱਛਗਿੱਛ ਕਰ ਰਹੀ ਹੈ।
ਦੱਸ ਦਈਏ ਕਿ ਪੰਜਾਬ ਦੇ ਫਰੀਦਕੋਟ ਵਿਚ 2015 ਵਿਚ ਹੋਈ ਕੋਟਕਪੂਰਾ ਪੁਲਿਸ ਗੋਲੀਬਾਰੀ ਘਟਨਾ ਨੂੰ ਲੈ ਕੇ ਐੱਸ.ਆਈ.ਟੀ. ਦੀ ਟੀਮ ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਵੀ ਪੁੱਛਗਿੱਛ ਕੀਤੀ। ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਇਥੇ ਸੈਕਟਰ ਚਾਰ ਸਥਿਤ ਬਾਦਲ ਦੇ ਸਰਕਾਰੀ ਐੱਮ.ਐੱਲ.ਏ. ਫਲੈਟ ਵਿਚ ਪਹੁੰਚੀ ਅਤੇ ਉਨ੍ਹਾਂ ਕੋਲੋਂ ਤਕਰੀਬਨ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਬਾਦਲ ਦੀ ਰਿਹਾਇਸ਼ 'ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਸਣੇ ਸ਼ੋਮਣੀ ਅਕਾਲੀ ਦੇ ਸੀਨੀਅਰ ਨੇਤਾਵਾਂ ਤੋਂ ਇਲਾਵਾ ਐੱਸ.ਜੀ.ਪੀ.ਸੀ. ਪ੍ਰਧਾਨ ਜਗੀਰ ਕੌਰ ਵੀ ਮੌਜੂਦ ਸਨ।
ਐੱਸ.ਆਈ.ਟੀ. ਨੇ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਨੂੰ 16 ਜੂਨ ਨੂੰ ਆਉਣ ਲਈ ਕਿਹਾ ਸੀ ਪਰ ਖਰਾਬ ਸਿਹਤ ਦੇ ਚੱਲਦੇ ਉਹ ਨਹੀਂ ਪਹੁੰਚ ਸਕੇ ਸਨ। ਸ਼੍ਰੋਮਣੀ ਅਕਾਲੀ ਦਲ ਨੇਤਾਵਾਂ ਨੇ ਦੱਸਿਆ ਕਿ ਬਾਦਲ ਨੇ ਐੱਸ.ਆਈ.ਟੀ. ਦੀ ਪੁੱਛਗਿੱਛ ਵਿਚ ਪੂਰਾ ਸਹਿਯੋਗ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਜਾਂਚ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।

In The Market