ਜਲੰਧਰ (ਇੰਟ.)- ਫਗਵਾੜਾ ਪੁਲਿਸ (Phagwara Police) ਨੇ ਜਲੰਧਰ (Jalandhar) ਤੋਂ ਜੱਥੇਦਾਰ ਜਸਬੀਰ ਸਿੰਘ ਰੋਡੇ (Jasbir Singh Rode) ਦੇ ਪੁੱਤਰ ਗੁਰਮੁਖ ਸਿੰਘ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ। ਨਿਊਜ਼ ਵੈੱਬਸਾਈਟ (News Website) ਦੀ ਖਬਰ ਮੁਤਾਬਕ ਮੁਲਜ਼ਮ ਕੋਲੋਂ ਟਿਫਨ ਬੰਬ (Tifan Bomb), ਭਾਰੀ ਮਾਤਰਾ ਵਿਚ ਆਰ.ਡੀ.ਐਕਸ (RDX) ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਜਸਬੀਰ ਸਿੰਘ ਰੋਡੇ ਜਰਨੈਲ ਸਿੰਘ ਭਿੰਡਰਾਵਾਲਾ ਦਾ ਭਤੀਜਾ ਹੈ। ਬਰਾਮਦ ਕੀਤਾ ਗਿਆ ਗੋਲਾ ਬਾਰੂਦ ਪਾਕਿਸਤਾਨ ਤੋਂ ਆਇਆ ਹੈ। ਤਿਓਹਾਰੀ ਸੀਜ਼ਨ ਦੌਰਾਨ ਅੱਤਵਾਦੀ ਪੰਜਾਬ ਦੇ ਅੰਮ੍ਰਿਤਸਰ (Amritsar), ਜਲੰਧਰ (Jalandhar) ਅਤੇ ਲੁਧਿਆਣਾ (Ludhiana) ਜ਼ਿਲੇ ਦੇ ਧਾਰਮਿਕ ਸਥਾਨਾਂ 'ਤੇ ਕਿਤੇ ਅੱਤਵਾਦੀ (Terrorist) ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ।
Read more- ਮੁੱਖ ਮੰਤਰੀ ਪੰਜਾਬ ਵਲੋਂ ਬੇਜ਼ਮੀਨੇ ਖੇਤ ਕਾਮਿਆਂ ਲਈ ਕਰਜ਼ ਮੁਆਫ਼ੀ ਦੇ ਚੈੱਕ ਵੰਡਣ ਦੀ ਸ਼ੁਰੂਆਤ
ਆਈ.ਬੀ. ਦੀ ਸੂਚਨਾ ਤੋਂ ਬਾਅਦ ਵੀਰਵਾਰ ਨੂੰ ਹੀ ਪੰਜਾਬ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਨੇ ਚੌਕਸੀ ਵਧਾ ਦਿੱਤੀ ਸੀ। ਦੂਜੇ ਪਾਸੇ ਪਿਛਲੇ ਦਿਨੀਂ ਸਰਹੱਦ 'ਤੇ ਹੈਂਡ ਗ੍ਰਨੇਡ ਅਤੇ ਹਥਿਆਰ ਮਿਲਣ ਦੇ ਮਾਮਲੇ ਵਿਚ ਜਾਂਚ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਅੰਮ੍ਰਿਤਸਰ ਵਿਚ ਡੇਰਾ ਲਗਾਇਆ ਹੋਇਆ ਹੈ।
ਪਿਛਲੇ ਦਿਨੀਂ ਗ੍ਰਿਫਤਾਰ ਅੰਮ੍ਰਿਤਪਾਲ ਸਿੰਘ ਅਤੇ ਸੈਮੀ ਤੋਂ ਪਿਸਤੌਲ ਅਤੇ ਹੈਂਡ ਗ੍ਰਨੇਡ ਫੜੇ ਜਾਣ ਤੋਂ ਬਾਅਦ ਇਨ੍ਹਾਂ ਦਾ ਸੰਪਰਕ ਯੂ.ਕੇ. ਵਿਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਗੁਰਪ੍ਰੀਤ ਸਿੰਘ ਖਾਲਸਾ ਦੇ ਨਾਲ ਸਾਹਮਣੇ ਆਇਆ ਹੈ। ਆਈ.ਬੀ. ਦੇ ਇਨਪੁਟ ਮੁਤਾਬਕ ਹਥਿਆਰਾਂ ਦੀ ਸਪਲਾਈ ਕਰਨ ਵਿਚ ਬੀ.ਕੇ.ਆਈ. ਦੇ ਅੱਤਵਾਦੀਆਂ ਦਾ ਹੱਥ ਸ਼ਾਮਲ ਹੋਣ ਦੀ ਗੱਲ ਦੀ ਪੁਸ਼ਟੀ ਹੋਈ ਹੈ। ਸੂਤਰਾਂ ਮੁਤਾਬਕ ਅੱਤਵਾਦੀ ਅੰਮ੍ਰਿਤਪਾਲ ਸਿੰਘ ਅਤੇ ਸੈਮੀ ਨੂੰ ਪੁਲਿਸ ਰਿਮਾਂਡ ਦੌਰਾਨ ਵੱਖ-ਵੱਖ ਥਾਵਾਂ 'ਤੇ ਲਿਜਾਇਆ ਗਿਆ ਤਾਂ ਜੋ ਹੋਰ ਹਥਿਆਰ ਬਰਾਮਦ ਕੀਤੇ ਜਾ ਸਕਣ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jammu-Kashmir : कश्मीर में सीजन की पहली बर्फबारी,पहाड़ों पर दिखी बर्फ की सफेद चादर
China News: चीन में एक छात्र ने लोगों पर किया हथियार से हमला, 8 की मौत,17 से अधिक घायल
Philippines News: फिलीपींस में तूफान ने मचाई तबाही, 250,000 से अधिक लोग बेघर