LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਲੂ' ਦਾ ਕਹਿਰ, ਜਾਨਲੇਵਾ ਬਣੀ ਗਰਮੀ, ਇਕ ਦੀ ਮੌਤ, 10 ਜ਼ਿਲ੍ਹਿਆਂ ਵਿਚ ਰੈਡ ਅਲਰਟ 

summers news loo thus

ਪੰਜਾਬ 'ਚ 'ਲੂ' ਦੇ ਕਹਿਰ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਹੁਣ ਬਠਿੰਡਾ ਮਾਨਸਾ ਰੋਡ 'ਤੇ ਪਿੰਡ ਜੱਸੀ ਪੌ ਵਾਲੀ ਦੇ ਕੋਲ ਇੱਕ ਵਿਅਕਤੀ ਗਰਮੀ ਕਾਰਨ ਬੇਹੋਸ਼ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਵਿਅਕਤੀ ਦੇ ਬੇਹੋਸ਼ ਹੋਣ ਦੀ ਸੂਚਨਾ ਸਹਾਰਾ ਜਨਸੇਵਾ ਨੂੰ ਦਿੱਤੀ। ਸੂਚਨਾ ਮਿਲਣ 'ਤੇ ਸੰਸਥਾ ਦੇ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਬੇਹੋਸ਼ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਇਲਾਜ ਸ਼ੁਰੂ ਕੀਤਾ ਪਰ ਇਲਾਜ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਪਛਾਣ ਹੋ ਸਕੇ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।
ਬਠਿੰਡਾ ਸਭ ਤੋਂ ਗਰਮ, ਇਨ੍ਹਾਂ 10 ਜ਼ਿਲ੍ਹਿਆਂ ਵਿਚ ਗਰਮੀ ਦਾ ਰੈਡ ਅਲਰਟ
ਉਧਰ, ਪੰਜਾਬ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਤੇਜ਼ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਰਾਹਤ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 46.6 ਡਿਗਰੀ ਰਿਹਾ।
ਮੌਸਮ ਵਿਭਾਗ ਅਨੁਸਾਰ ਵੀਰਵਾਰ (23 ਮਈ) ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਅੱਜ ਇੱਥੇ ਤਾਪਮਾਨ 45 ਡਿਗਰੀ ਤੋਂ ਵੱਧ ਜਾਣ ਦੀ ਸੰਭਾਵਨਾ ਹੈ। ਇਸ ਰਿਪੋਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਤੋਂ ਇਲਾਵਾ ਬਰਨਾਲਾ, ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ ‘ਤੇ ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇੱਥੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਇਹ ਗਿਰਾਵਟ ਬਹੁਤ ਆਮ ਸੀ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ ਸਥਿਰ ਨਜ਼ਰ ਆਇਆ। ਪਰ ਹੁਣ ਜਦੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਘੱਟ ਹੋ ਗਿਆ ਹੈ ਤਾਂ ਗਰਮੀ ਜ਼ੋਰ ਫੜਨੀ ਸ਼ੁਰੂ ਹੋ ਜਾਵੇਗੀ। ਅੱਜ ਤੋਂ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਹਰ ਰੋਜ਼ 1 ਤੋਂ 2 ਡਿਗਰੀ ਤੱਕ ਵਧੇਗਾ।

In The Market