LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Dearness Allowance Hike: ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਤੋਹਫਾ, 4 ਫੀਸਦੀ ਵਧਿਆ DA

kiuy8632597

ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ ਕਿ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧ ਕੇ 46 ਫੀਸਦੀ ਹੋ ਗਿਆ ਹੈ। ਪਹਿਲਾਂ ਇਹ 42 ਫੀਸਦੀ ਸੀ। ਕੇਂਦਰ ਦੀ ਮੋਦੀ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਲਗਭਗ 47 ਲੱਖ ਕੇਂਦਰੀ ਕਰਮਚਾਰੀਆਂ ਅਤੇ 68 ਲੱਖ ਪੈਨਸ਼ਨਰਾਂ ਨੂੰ ਇਹ ਤੋਹਫਾ ਮਿਲਿਆ ਹੈ।

ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਨੂੰ ਦਿੱਤੀ ਮਨਜ਼ੂਰੀ

ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ 18 ਅਕਤੂਬਰ 2023 ਨੂੰ ਕੈਬਨਿਟ ਦੀ ਮੀਟਿੰਗ ਕੀਤੀ, ਜਿਸ ਵਿੱਚ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮਹੀਨੇ ਦੀ ਤਨਖਾਹ 'ਚ ਮਹਿੰਗਾਈ ਭੱਤਾ ਜੋੜ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੈਨਸ਼ਨਰਾਂ ਨੂੰ ਇਸ ਮਹੀਨੇ ਵਧੀ ਹੋਈ ਪੈਨਸ਼ਨ ਵੀ ਮਿਲੇਗੀ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਜੁਲਾਈ ਤੋਂ ਸਤੰਬਰ ਤੱਕ ਦੇ ਬਕਾਏ ਵੀ ਅਦਾ ਕੀਤੇ ਜਾ ਸਕਦੇ ਹਨ।

ਦੀਵਾਲੀ ਤੋਂ ਪਹਿਲਾਂ ਖੁਸ਼ ਖ਼ਬਰ

ਇਹ ਹੈ ਕਿ ਅਕਤੂਬਰ ਮਹੀਨੇ ਤੋਂ ਤਿਉਹਾਰ ਸ਼ੁਰੂ ਹੋ ਜਾਂਦੇ ਹਨ। ਦੁਸਹਿਰਾ 24 ਅਕਤੂਬਰ ਨੂੰ ਹੈ। ਇਸ ਦੇ ਨਾਲ ਹੀ ਦੀਵਾਲੀ ਅਗਲੇ ਮਹੀਨੇ 12 ਨਵੰਬਰ ਨੂੰ ਹੈ। ਅਜਿਹੇ 'ਚ ਤਿਉਹਾਰ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਦੀ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 47 ਲੱਖ ਕੇਂਦਰੀ ਕਰਮਚਾਰੀਆਂ ਅਤੇ ਕਰੀਬ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। 

In The Market