LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬੀਆਂ ਲਈ ਖੁਸ਼ਖਬਰੀ ! ਪੈਟਰੋਲ ਡੀਜ਼ਲ ਦੀਆਂ ਮੁੜ ਘਟੀਆਂ ਕੀਮਤਾਂ, ਜਾਣੋ ਤੁਹਾਡੇ ਇਲਾਕੇ ਵਿਚ ਕਿੰਨੀ ਹੈ ਕੀਮਤ

petrol deisel new

ਐਤਵਾਰ ਸਵੇਰੇ ਕਰੀਬ 7 ਵਜੇ WTI ਕਰੂਡ 83.14 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 87.29 ਡਾਲਰ ਪ੍ਰਤੀ ਬੈਰਲ ਉਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ਵਿਚ ਪੈਟ੍ਰੋਲ ਦੀ ਕੀਮਤ 96.38 ਰੁਪਏ ਅਤੇ ਡੀਜ਼ਲ ਦੀ ਕੀਮਤ 86.62 ਰੁਪਏ ਪ੍ਰਤੀ ਲੀਟਰ ਹੈ। ਪੰਜਾਬ ‘ਚ ਪੈਟਰੋਲ 32 ਪੈਸੇ ਅਤੇ ਡੀਜ਼ਲ 36 ਪੈਸੇ ਸਸਤਾ ਹੋ ਗਿਆ ਹੈ। ਮਹਾਰਾਸ਼ਟਰ ‘ਚ ਪੈਟ੍ਰੋਲ ਅਤੇ ਡੀਜ਼ਲ ਦੀ ਕੀਮਤ ‘ਚ 85 ਪੈਸੇ ਦਾ ਵਾਧਾ ਹੋਇਆ ਹੈ। ਛੱਤੀਸਗੜ੍ਹ ‘ਚ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 50 ਪੈਸੇ ਦਾ ਵਾਧਾ ਹੋਇਆ ਹੈ। ਉੱਤਰ ਪ੍ਰਦੇਸ਼ ‘ਚ ਪੈਟ੍ਰੋਲ 33 ਪੈਸੇ ਅਤੇ ਡੀਜ਼ਲ 39 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਗੋਆ ਅਤੇ ਮਨੀਪੁਰ ‘ਚ ਵੀ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਤੁਸੀਂ SMS ਰਾਹੀਂ ਵੀ ਪੈਟ੍ਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ‘ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 ‘ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣੇ ਸਿਟੀ ਕੋਡ ਨੂੰ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 ‘ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

In The Market