LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਰਿਆਣਾ-ਪੰਜਾਬ 'ਚ ਭਲਕੇ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ

whatsapp image 2021 10 02 at 5

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਵਿਚ ਦੇਰੀ ਤੋਂ ਬਾਅਦ ਪਰੇਸ਼ਾਨ ਕਿਸਾਨਾਂ ਨੇ ਥਾਂ-ਥਾਂ ਧਰਨਾ ਪ੍ਰਦਰਸ਼ਨ ਕੀਤਾ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਬਦਲ ਲਿਆ ਹੈ। ਹੁਣ ਭਲਕੇ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇਗੀ। 

Also Read : ਮੁੱਖ ਮੰਤਰੀ ਚੰਨੀ ਨੇ ਆਸ਼ੀਰਵਾਦ ਯੋਜਨਾ 'ਚ ਸਾਲਾਨਾ ਛੋਟ ਦਾ ਕੀਤਾ ਐਲਾਨ

ਦੱਸ ਦਈਏ ਕਿ ਪਹਿਲਾਂ ਕੇਂਦਰ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ 1 ਅਕਤੂਬਰ ਦਾ ਸਮਾਂ ਮਿੱਥਿਆ ਗਿਆ ਸੀ ਪਰ ਬਾਅਦ ਵਿਚ ਇਸ ਨੂੰ 11 ਅਕਤੂਬਰ ਤੱਕ ਲਈ ਟਾਲ ਦਿੱਤਾ ਗਿਆ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਲੱਗੇ। ਕਿਸਾਨਾਂ ਨੇ ਝੋਨੇ ਵਿਚ ਨਮੀ ਦੇ ਵਧਣ ਸਬੰਧੀ ਚਿੰਤਾ ਵੀ ਜ਼ਾਹਿਰ ਕੀਤੀ। ਇਸ ਦੌਰਾਨ ਅੱਜ ਪੰਜਾਬ ਵਿਚ ਕਾਂਗਰਸੀ ਵਿਧਾਇਕਾਂ ਦੀਆਂ ਰਿਹਾਇਸ਼ਾਂ ਵੀ ਘੇਰੀਆਂ ਗਈਆਂ ਸਨ। ਇਸ ਤੋਂ ਬਾਅਦ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੇਂਦਰ ਦੇ ਸੀਨੀਅਰ ਮੰਤਰੀਆਂ ਨਾਲ ਕਿਸਾਨਾਂ ਦੀ ਚਿੰਤਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਆਪਣਾ ਫੈਸਲਾ ਬਦਲ ਲਿਆ।

In The Market