LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਜਪਾਲ ਨੇ RDF ਉੱਤੇ CM ਮਾਨ ਨੂੰ ਦਿੱਤਾ ਜਵਾਬ, ਜਾਣੋ ਕੀ ਕਿਹਾ

nhu85236

ਚੰਡੀਗੜ੍ਹ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਮੰਗ 'ਤੇ ਪ੍ਰਤੀਕਿਰਿਆ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।

ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਆਪ’ ਦੇ ਰਾਜ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵਧ ਗਿਆ ਹੈ। ਇਸ 'ਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਵੱਡੀ ਰਕਮ ਦੀ ਵਰਤੋਂ ਬਾਰੇ ਜਾਣਕਾਰੀ ਮੰਗੀ ਹੈ, ਤਾਂ ਜੋ ਉਹ ਪ੍ਰਧਾਨ ਮੰਤਰੀ ਨੂੰ ਫੰਡਾਂ ਦੀ ਸਹੀ ਵਰਤੋਂ ਦਾ ਭਰੋਸਾ ਦੇ ਸਕਣ।

ਮੁੱਖ ਮੰਤਰੀ ਭਗਵੰਤ ਮਾਨ ਨੇ 21 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ 5637.4 ਕਰੋੜ ਰੁਪਏ ਦੇ ਆਰਡੀਐਫ ਫੰਡ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਇਆ ਜਾਵੇ ਅਤੇ ਇਸ ਨੂੰ ਜਾਰੀ ਕਰਵਾਇਆ ਜਾਵੇ। ਮੁੱਖ ਮੰਤਰੀ ਮਾਨ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਕਿ ਪੰਜਾਬ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਮੌਜੂਦਾ ਕਰਜ਼ੇ ਦੀ ਅਦਾਇਗੀ ਕਰਨ ਵਿੱਚ ਅਸਮਰੱਥ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਮਡੀਐਫ ਫੰਡ ਨੂੰ ਤਿੰਨ ਫੀਸਦੀ ਤੋਂ ਘਟਾ ਕੇ ਦੋ ਫੀਸਦੀ ਕਰਨ ਕਾਰਨ ਪੰਜਾਬ ਨੂੰ ਦੋ ਸੀਜ਼ਨਾਂ ਵਿੱਚ 400 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।

In The Market