LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦਾ ਮਾਣ ਬਣੀ 'ਗੁਲਾਬੋ ਮਾਸੀ', 80 ਸਾਲ ਦੀ ਉਮਰ ਵਿਚ ਕਲਾਕਾਰ ਨਿਰਮਲ ਰਿਸ਼ੀ ਨੂੰ ਮਿਲਿਆ ਪਦਮਸ਼੍ਰੀ ਐਵਾਰਡ, 41 ਸਾਲਾਂ ਵਿਚ ਕੀਤੀਆਂ 80 ਤੋਂ ਵੱਧ ਫਿਲਮਾਂ

award padamshri

ਪੰਜਾਬੀ ਫਿਲਮ ਇੰਡਸਟਰੀ ਦੀ 'ਗੁਲਾਬੋ ਮਾਸੀ' ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਰੌਣਕ ਅਦਾਕਾਰਾ ਨਿਰਮਲ ਰਿਸ਼ੀ ਨੂੰ ਇਹ ਐਵਾਰਡ ਮਿਲਿਆ ਹੈ। 41 ਸਾਲਾਂ ਵਿਚ ਨਿਰਮਲ ਰਿਸ਼ੀ ਨੇ 80 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ। ਇਸ ਐਵਾਰਡ ਨਾਲ ਉਨ੍ਹਾਂ ਪੂਰਾ ਪੰਜਾਬ ਦਾ ਮਾਣ ਵਧਾਇਆ ਹੈ।
ਪਦਮਸ਼੍ਰੀ ਲਈ ਚੁਣੇ ਜਾਣ ਤੋਂ ਬਾਅਦ ਨਿਰਮਲ ਰਿਸ਼ੀ ਨੇ ਕਿਹਾ ਕਿ ਸਰਕਾਰ ਨੇ ਉਸ ਨੂੰ ਇਸ ਦੇ ਯੋਗ ਸਮਝਿਆ, ਇਸ ਲਈ ਸਰਕਾਰ ਦਾ ਧੰਨਵਾਦ। ਅੱਜ ਮੇਰੀ ਸਾਰੀ ਉਮਰ ਦੀ ਮਿਹਨਤ ਰੰਗ ਲਿਆਈ ਹੈ। ਮਾਣ ਹੈ ਕਿ ਉਹ ਪੰਜਾਬ ਦਾ ਨਾਂ ਰੌਸ਼ਨ ਕਰ ਰਹੀ ਹੈ।
ਨਿਰਮਲ ਰਿਸ਼ੀ ਦਾ ਜਨਮ 28 ਅਗਸਤ 1946 ਨੂੰ ਬਠਿੰਡਾ ਦੇ ਪਿੰਡ ਖੀਵਾ ਕਲਾਂ ਵਿੱਚ ਹੋਇਆ। ਆਜ਼ਾਦੀ ਤੋਂ ਬਾਅਦ ਇਹ ਇਲਾਕਾ ਹੁਣ ਮਾਨਸਾ ਜ਼ਿਲ੍ਹੇ ਦਾ ਹਿੱਸਾ ਹੈ । ਉਸ ਦੇ ਪਿਤਾ ਬਲਦੇਵ ਕ੍ਰਿਸ਼ਨ ਰਿਸ਼ੀ ਪਿੰਡ ਦੇ ਸਰਪੰਚ ਸਨ। ਕਿਹਾ ਜਾਂਦਾ ਹੈ ਕਿ ਨਿਰਮਲ ਰਿਸ਼ੀ ਨੂੰ ਰੰਗਮੰਚ ਅਤੇ ਭੰਗੜੇ ਦਾ ਬਹੁਤ ਸ਼ੌਕ ਸੀ। ਉਸ ਨੇ ਸਕੂਲ ਤੋਂ ਹੀ ਥੀਏਟਰ ਕਰਨਾ ਸ਼ੁਰੂ ਕਰ ਦਿੱਤਾ ਸੀ।
ਨਿਰਮਲ ਰਿਸ਼ੀ ਨੂੰ ਉਸ ਦੀ ਭੂਆ ਨੇ ਪਾਲਿਆ ਸੀ। ਉਸ ਨੇ ਸ਼੍ਰੀਗੰਗਾਨਗਰ ਤੋਂ 10ਵੀਂ ਪਾਸ ਕੀਤੀ ਅਤੇ ਜੈਪੁਰ ਤੋਂ ਬੀ.ਐੱਡ ਦੀ ਡਿਗਰੀ ਹਾਸਲ ਕੀਤੀ। ਉੱਥੇ ਉਸ ਨੇ ਥੀਏਟਰ, ਐਨਸੀਸੀ ਅਤੇ ਖੇਡਾਂ ਵਿੱਚ ਹਿੱਸਾ ਲਿਆ। ਉਸ ਨੂੰ ਬੈਸਟ ਕੈਡੇਟ ਦਾ ਸਨਮਾਨ ਵੀ ਮਿਲਿਆ। ਇੰਨਾ ਹੀ ਨਹੀਂ, ਉਹ ਰਾਜਸਥਾਨ ਲਈ ਖੇਡਦੀ ਰਹੀ। ਉਹ ਮਾਸਟਰ ਕਰਨ ਲਈ ਰਾਜਸਥਾਨ ਤੋਂ ਪਟਿਆਲਾ ਆਈ ਅਤੇ ਸਰਕਾਰੀ ਕਾਲਜ ਤੋਂ ਸਰੀਰਕ ਸਿੱਖਿਆ ਵਿੱਚ ਐਮ.ਏ. ਕੀਤੀ।
ਨਿਰਮਲ ਰਿਸ਼ੀ ਨੇ ਆਪਣਾ ਪਹਿਲਾ ਨਾਟਕ ਹਰਪਾਲ ਟਿਵਾਣਾ ਦੀ ਨਿਰਦੇਸ਼ਨਾ ਹੇਠ 1966 ਵਿੱਚ ਅਧੂਰੇ ਸਪਨੇ ਦਾ ਮੰਚਨ ਕੀਤਾ। ਇਹ ਉਸ ਦੀ ਜ਼ਿੰਦਗੀ ਦਾ ਪਹਿਲਾ ਨਾਟਕ ਸੀ। ਇਸ ਦੌਰਾਨ ਉਸ ਨੂੰ ਮਰਹੂਮ ਬਾਲੀਵੁੱਡ ਅਭਿਨੇਤਾ ਓਮ ਪੁਰੀ ਨਾਲ ਥੀਏਟਰ ਕਰਨ ਦਾ ਮੌਕਾ ਵੀ ਮਿਲਿਆ। ਥੀਏਟਰ ਤੋਂ, ਉਹ 1984 ਵਿੱਚ ਵੱਡੇ ਪਰਦੇ ‘ਤੇ ਆਈ ਅਤੇ ਫਿਲਮ ‘ਲੌਂਗ ਦਾ ਲਸ਼ਕਾਰਾ’ ਵਿੱਚ ਗੁਲਾਬੋ ਮਾਸੀ ਦੀ ਭੂਮਿਕਾ ਨਿਭਾਈ।
ਉਹ ਇਸ ਕਿਰਦਾਰ ਨਾਲ ਇੰਨੇ ਹਿੱਟ ਹੋਏ ਕਿ ਉਨ੍ਹਾਂ ਕੋਲ ਨਿਰਮਾਤਾਵਾਂ ਦੀ ਲਾਈਨ ਲੱਗ ਗਈ। ਹਰ ਕੋਈ ਉਨ੍ਹਾਂ ਨੂੰ ਗੁਲਾਬੋ ਮਾਸੀ ਦਾ ਕਿਰਦਾਰ ਦੁਬਾਰਾ ਨਿਭਾਉਣ ਲਈ ਕਹਿ ਰਿਹਾ ਸੀ ਪਰ ਨਿਰਮਲ ਰਿਸ਼ੀ ਨੇ ਮੁੜ ਉਹੀ ਕਿਰਦਾਰ ਨਿਭਾਉਣ ਤੋਂ ਇਨਕਾਰ ਕਰ ਦਿੱਤਾ।
ਭਾਰਤ ਸਰਕਾਰ ਵੱਲੋਂ 26 ਜਨਵਰੀ ਨੂੰ ਨਿਰਮਲ ਰਿਸ਼ੀ ਦੇ ਨਾਮ ਦਾ ਪ੍ਰਸਤਾਵ ਕੀਤਾ ਗਿਆ ਸੀ। ਪਦਮਸ਼੍ਰੀ ਵਿੱਚ ਉਨ੍ਹਾਂ ਦਾ ਨਾਂ ਆਉਣ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ ਨੇ ਸ਼ੁੱਭਕਾਮਨਾਵਾਂ ਦਿੱਤੀਆਂ। 

In The Market