LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਰਪਾਲ ਚੀਮਾ ਨੇ ਚੰਨੀ ਨੂੰ ਦਿੱਤੀ ਚਣੌਤੀ, ਕਿਹਾ ਕੈਬਨਿਟ ਦੀ ਚੋਣ ਕਰਨਾ ਹੋਵੇਗਾ ਅਸਲੀ ਇਮਤਿਹਾਨ

16

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ 'ਤੇ ਦੋਸ਼ ਲਗਾਏ ਹਨ। ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਤੰਜ ਕੱਸਦਿਆਂ ਕਿਹਾ ਕਿ ਚੰਨੀ ਵੀਆਈਪੀ ਕਲਚਰ ਨੂੰ ਬੰਦ ਕਰਨ ਵਿੱਚ ਆਪਣੀ ਪਹਿਲੀ ਪ੍ਰੀਖਿਆ ਵਿੱਚ ਫੇਲ੍ਹ ਹੋ ਗਿਆ ਹੈ। ਹੁਣ ਉਸ ਦਾ ਅਗਲਾ ਇਮਤਿਹਾਨ ਉਸ ਦੇ ਮੰਤਰੀ ਮੰਡਲ ਦੀ ਚੋਣ ਕਰਨਾ ਹੋਵੇਗਾ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਬਹੁਤ ਸਾਰੇ ਅਜਿਹੇ ਮੰਤਰੀ ਸਨ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕੀਤਾ ਅਤੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ। ਅਜਿਹੇ ਲੋਕਾਂ ਨੂੰ ਮੰਤਰੀ ਮੰਡਲ ਤੋਂ ਹਟਾਉਣਾ ਚੰਨੀ ਲਈ ਇੱਕ ਇਮਤਿਹਾਨ ਹੋਵੇਗਾ।

Also Read : UAE 'ਚ ਹੁਣ ਇੰਨ੍ਹਾਂ ਥਾਵਾਂ 'ਤੇ ਮਾਸਕ ਪਾਉਣ ਦੀ ਨਹੀਂ ਹੋਵੇਗੀ ਜ਼ਰੂਰਤ

ਚੀਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ (Sundar Sham Arora) ਦੇ ਵੱਲੋਂ ਸਰਕਾਰੀ ਖਜ਼ਾਨੇ ਨੂੰ ਧੋਖਾ ਦੇ ਕੇ ਅਰਬਾਂ ਰੁਪਏ ਦੀ ਜ਼ਮੀਨ ਸਸਤੀ ਕੀਮਤ 'ਤੇ ਵੇਚੀ ਗਈ। ਸਰਕਾਰ ਕੋਲ ਇਸ ਵਿਰੁੱਧ ਸਾਰੇ ਸਬੂਤ ਹਨ, ਪਰ ਕੈਪਟਨ ਅਮਰਿੰਦਰ ਸਿੰਘ ਖੁੱਦ-ਸ਼ਾਮ ਸੁੰਦਰ ਅਰੋੜਾ  ਦੇ ਨਾਲ ਮਿਲੇ ਹੋਏ ਹਨ।ਮੀ ਜਿਸ ਕਾਰਨ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਚੀਮਾ ਨੇ ਕਿਹਾ ਕਿ ਜੇਕਰ ਚੰਨੀ ਅਰੋੜਾ ਨੂੰ ਵੀ ਆਪਣੇ ਮੰਤਰੀ ਮੰਡਲ ਵਿੱਚ ਸ਼ਾਮਲ ਕਰਦੇ ਹਨ ਤਾਂ ਇਹ ਸਾਬਤ ਕਰ ਦੇਵੇਗਾ ਕਿ ਕਾਂਗਰਸ ਨੇ ਸਿਰਫ ਚਿਹਰੇ ਬਦਲੇ ਹਨ, ਪਰ ਸਰਕਾਰ ਦੀ ਨੀਅਤ ਅਤੇ ਨੀਤੀ ਉਹੀ ਹੈ।

Also Read : ਭਾਰਤ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ

ਚੀਮਾ ਨੇ ਅੱਗੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੇ ਸਕਾਲਰਸ਼ਿਪ ਦੇ ਪੈਸੇ ਹੜੱਪ ਕੇ ਦਲਿਤ ਬੱਚਿਆਂ ਦੇ ਭਵਿੱਖ ਨਾਲ ਖੇਡਿਆ ਹੈ। ‘ਆਪ’ ਪਾਰਟੀ ਲੰਮੇ ਸਮੇਂ ਤੋਂ ਇਨ੍ਹਾਂ ਮੰਤਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੀ ਆ ਰਹੀ ਹੈ, ਪਰ  ਕੈਪਟਨ  ਨੇ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। 'ਆਪ' ਨੇ ਚੰਨੀ ਨੂੰ ਚੁਣੌਤੀ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਮੰਤਰੀ ਮੰਡਲ 'ਚ ਜਗ੍ਹਾ ਨਹੀਂ ਦਿੱਤੀ ਜਾਣੀ ਚਾਹੀਦੀ, ਸਗੋਂ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ।

In The Market