LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨੀ ਅੰਦੋਲਨ ਦਾ ਵਰ੍ਹਾ ਪੂਰਾ ਹੋਣ 'ਤੇ ਬੋਲੀ ਹਰਸਿਮਰਤ ਬਾਦਲ, ਕਿਹਾ- 'ਦੇਸ਼ 'ਚ ਨਵੀਂ ਕ੍ਰਾਂਤੀ ਨੇ ਲਿਆ ਜਨਮ'

26 nov 15

ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ, ਫਿਰ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਖੜ੍ਹੇ ਹਨ। ਇਸ ਦੇ ਨਾਲ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਲਾਮ ਕੀਤਾ ਹੈ।

Also Read : ਕਿਸਾਨ ਅੰਦੋਲਨ ਨੂੰ ਪੂਰਾ ਹੋਇਆ ਵਰ੍ਹਾ, ਦੇਖੋ ਤਸਵੀਰਾਂ

ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ ਪੰਜਾਬ ਦੀ ਧਰਤੀ ਤੋਂ ਤੂਫ਼ਾਨ ਉੱਠਿਆ ਸੀ। ਦੇਸ਼ ਅੰਦਰ ਕਾਲੇ ਕਾਨੂੰਨਾਂ ਵਿਰੁੱਧ ਆਪਣੇ ਭਵਿੱਖ ਅਤੇ ਜ਼ਮੀਨ ਲਈ ਇੱਕ ਵੱਡੀ ਕ੍ਰਾਂਤੀ ਨੇ ਜਨਮ ਲਿਆ। ਕਿਸਾਨ ਆਪਣੇ ਹੱਕਾਂ ਲਈ ਉੱਠ ਖੜ੍ਹੇ ਹੋਏ ਅਤੇ ਦਿੱਲੀ  ਦੀਆਂ ਬਰੂਹਾਂ 'ਤੇ ਬੈਠੇ ਹਨ। ਕਿਸਾਨਾਂ ਨੇ ਨਾ ਤਾਂ ਮੌਸਮ ਦੀ ਪ੍ਰਵਾਹ ਕੀਤੀ ਅਤੇ ਨਾ ਹੀ ਸਰਕਾਰ ਵੱਲੋਂ ਲਾਏ ਜ਼ੋਰ ਦੀ ਪਰਵਾਹ ਕੀਤੀ।

Also Read : ਕੱਚੇ ਮੁਲਾਜ਼ਮਾਂ ਵਲੋਂ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ ਦਾ ਵਿਰੋਧ, ਰੋਕੀ ਗੱਡੀ

ਉਨ੍ਹਾਂ ਕਿਹਾ ਕਿ ਕਿਸਾਨਾਂ (Farmers) ਨੇ ਸਾਲ ਭਰ ਧੀਰਜ ਅਤੇ ਸ਼ਾਂਤੀ ਨਾਲ ਆਪਣੀ ਲੜਾਈ ਲੜੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਾਡੇ ਕਈ ਭਰਾਵਾਂ ਨੇ ਵੀ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ। ਅੱਜ ਮੈਂ ਦਿੱਲੀ ਵਿੱਚ ਲੜਾਈ ਲੜਨ ਵਾਲੇ ਦੇਸ਼ ਦੇ ਅੰਨਦਾਤਾ ਅਤੇ ਇਸ ਮੋਰਚੇ ਦੀ ਅਗਵਾਈ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਪ੍ਰਣਾਮ ਕਰਦੀ ਹਾਂ। ਕਾਲੇ ਕਾਨੂੰਨ ਵਾਪਸ ਕਰਵਾ ਕੇ ਸਾਡੇ ਕਿਸਾਨਾਂ ਦੀ ਜਿੱਤ ਹੋਈ ਹੈ।

In The Market