ਗੁਰਦਾਸਪੁਰ : ਇਕ ਨੌਜਵਾਨ ਨੂੰ ਟਰੈਕਟਰ ਉਤੇ ਅਸ਼ਲੀਲ ਗਾਣੇ ਵਜਾਉਣ ਤੋਂ ਰੋਕਣਾ ਮਾਂ-ਪੁੱਤ ਨੂੰ ਮਹਿੰਗਾ ਪੈ ਗਿਆ। ਸਿਰਫਿਰੇ ਨੇ ਬਿਨਾਂ ਕਿਸੇ ਦੀ ਪਰਵਾਹ ਕੀਤੇ ਮਾਂ-ਪੁੱਤ ਉਤੇ ਟਰੈਕਟਰ ਚੜ੍ਹਾਅ ਦਿੱਤਾ। ਇਸ ਕਾਰਨ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਜਦਕਿ ਉਸ ਦਾ ਪੁੱਤ ਗੰਭੀਰ ਜ਼ਖਮੀ ਹੋ ਗਿਆ। ਮਾਮਲਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਰਹੀਮਾਬਾਦ ਦਾ ਹੈ। ਪੁਲਿਸ ਨੇ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ 'ਤੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜ਼ਖ਼ਮੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਇੱਕ ਪਲਾਟ ਵਿੱਚ ਕੁਝ ਨੌਜਵਾਨ ਮਿੱਟੀ ਪਾ ਰਹੇ ਸੀ। ਉਹ ਟਰੈਕਟਰ 'ਤੇ ਉੱਚੀ-ਉੱਚੀ ਅਸ਼ਲੀਲ ਗੀਤ ਵਜਾ ਰਹੇ ਸੀ। ਉਸ ਦੀ ਮਾਤਾ ਹਰਜੀਤ ਕੌਰ ਨੇ ਨੌਜਵਾਨਾਂ ਨੂੰ ਅਸ਼ਲੀਲ ਗੀਤ ਨਾ ਚਲਾਉਣ ਤੇ ਆਵਾਜ਼ ਘੱਟ ਕਰਨ ਲਈ ਕਿਹਾ। ਇਸ ਕਾਰਨ ਗੁੱਸੇ 'ਚ ਆ ਕੇ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਮਾਂ 'ਤੇ ਟਰੈਕਟਰ ਚੜਾਅ ਦਿੱਤਾ। ਉਸ ਦੀ ਮਾਤਾ ਹਰਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਉਹ ਆਪਣੀ ਮਾਂ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਨੌਜਵਾਨਾਂ ਨੇ ਉਸ ਦੇ ਉੱਪਰ ਵੀ ਟਰੈਕਟਰ ਚੜ੍ਹਾ ਦਿੱਤਾ, ਜਿਸ ਕਾਰਨ ਉਸ ਦੀ ਸੱਜੀ ਲੱਤ ਟੁੱਟ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਬਾਬਤ ਪੁਲਿਸ ਅਧਿਕਾਰੀ ਨੇ ਕਿਹਾ ਕਿ ਨਿਸ਼ਾਨ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ। 6 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
South Africa : बड़ा हादसा! कब्रिस्तान में तब्दील हुई सोने की खदान, 100 से अधिक मजदूरों की मौत
HMVP वायरस के 18 मामले; पुडुचेरी में एक और बच्चा पॉजिटिव
Meerut Crime News: 9वीं के छात्र ने घरवालों के सामने खुद को मारी गोली, गूगल सर्च हिस्ट्री देख परिजन दंग