ਪੰਜਾਬ ਤੇ ਹਰਿਆਣਾ ‘ਚ ਗਰਮੀ ਦਾ ਕਹਿਰ, IMD ਵੱਲੋਂ ਮੀਂਹ ਦਾ ਅਲਰਟ ਜਾਰੀ

Punjab Weather Update: ਪੰਜਾਬ ਅਤੇ ਹਰਿਆਣਾ ‘ਚ ਗਰਮੀ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਤਾਪਮਾਨ ਵਧਣ ਨਾਲ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਹਰਿਆਣਾ ਅਤੇ ਪੰਜਾਬ…

Punjab Weather Update: ਪੰਜਾਬ ਅਤੇ ਹਰਿਆਣਾ ‘ਚ ਗਰਮੀ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਤਾਪਮਾਨ ਵਧਣ ਨਾਲ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਹਰਿਆਣਾ ਅਤੇ ਪੰਜਾਬ ਦੋਵਾਂ ਸੂਬਿਆਂ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਮੁਤਾਬਕ 23 ਮਈ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

23  ਅਤੇ 24 ਨੂੰ ਮੀਂਹ ਪੈਣ ਦੀ ਸੰਭਾਵਨਾ

ਹਫ਼ਤੇ ਦੇ ਸ਼ੁਰੂ ਵਿੱਚ, ਇੱਕ ਪੱਛਮੀ ਗੜਬੜ ਆਪਣਾ ਪ੍ਰਭਾਵ ਦਿਖਾਏਗੀ ਅਤੇ 23 ਅਤੇ 24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ‘ਚ ਆਏ ਇਸ ਬਦਲਾਅ ਕਾਰਨ ਜਿੱਥੇ ਇਕ ਪਾਸੇ ਤਾਪਮਾਨ ‘ਚ ਗਿਰਾਵਟ ਆਵੇਗੀ, ਉਥੇ ਹੀ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੇਗੀ।

ਹਰਿਆਣਾ ਸਰਕਾਰ ਵੱਲੋਂ ਅਲਰਟ 

 ਸੂਬੇ ‘ਚ 9 ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ।  ਹਰਿਆਣਾ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਨ੍ਹੀਂ ਦਿਨੀਂ ਦੱਖਣੀ ਹਰਿਆਣਾ ‘ਚ ਗਰਮੀ ਦਾ ਕਹਿਰ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਮਹਿੰਦਰਗੜ੍ਹ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਸਭ ਤੋਂ ਵੱਧ ਤਾਪਮਾਨ ਹੈ। ਇੱਥੇ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

Leave a Reply

Your email address will not be published. Required fields are marked *